ਪਤੀ-ਪਤਨੀ ਤੇ ਰਿਸ਼ਤੇਦਾਰਾਂ ’ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ ਪਤੀ-ਪਤਨੀ ਅਤੇ ਰਿਸ਼ਤੇਦਾਰਾਂ ਵਿਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਝੜਪ ਦਾ ਰੂਪ,
Publish Date: Sat, 12 Sep 2026 10:46 PM (IST)
Updated Date: Sun, 13 Sep 2026 04:08 AM (IST)
ਫੋਟੋ ਕੈਪਸ਼ਨ : ਹਸਪਤਾਲ ’ਚ ਇਲਾਜ ਅਧੀਨ ਜ਼ਖ਼ਮੀ। 35ਪੀ * ਦੋਵੇਂ ਧਿਰਾਂ ਦੇ ਲੋਕ ਹੋਏ ਜ਼ਖ਼ਮੀ,ਹਸਪਤਾਲ ’ਚ ਜ਼ੇਰੇ ਇਲਾਜ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪਤੀ-ਪਤਨੀ ਵਿਚਾਲੇ ਚੱਲ ਰਹੇ ਤਲਾਕ ਦੇ ਕੇਸ ਨੂੰ ਲੈ ਕੇ ਦੋਵੇਂ ਧਿਰਾਂ ਦੇ ਪਰਿਵਾਰਕ ਮੈਂਬਰਾਂ ਵਿਚਾਲੇ ਝਗੜੇ ਨੇ ਉਸ ਸਮੇਂ ਹਿੰਸਕ ਰੂਪ ਧਾਰ ਗਿਆ, ਜਦੋਂ ਦੋਵੇਂ ਪੱਖਾਂ ਵੱਲੋਂ ਆਪਸ ਵਿਚ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ। ਇਸ ਦੌਰਾਨ ਦੋਵੇਂ ਧਿਰਾਂ ਦੇ ਕਈ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਵਿਚਾਲੇ ਪਿਛਲੇ ਸਮੇਂ ਤੋਂ ਤਲਾਕ ਸਬੰਧੀ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ। ਇਸੇ ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਦੇ ਪਰਿਵਾਰਕ ਮੈਂਬਰਾਂ ਵਿਚਾਲੇ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਹੋ ਗਈ। ਇਸ ਦੌਰਾਨ ਦੋਵੇਂ ਪੱਖਾਂ ਵੱਲੋਂ ਇਕ-ਦੂਜੇ ਨਾਲ ਹੱਥੋਂਪਾਈ ਹੋਣ ਕਾਰਨ ਕਈ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਕੁਝ ਜ਼ਖ਼ਮੀਆਂ ਨੂੰ ਚੰਡੀਗੜ੍ਹ ਹਸਪਤਾਲਾਂ ਵਿਚ ਰੈਫ਼ਰ ਕੀਤਾ ਗਿਆ ਹੈ। ਸੁਖਵਿੰਦਰ ਕੌਰ ਨੇ ਜਾਣਕਾਰੀ ਦਿੱਤੀ ਉਨ੍ਹਾਂ ਦਾ ਵਿਆਹ ਦੇਵੀ ਲਾਲ ਨਾਲ ਹੋਇਆ ਸੀ, ਜਿਸ ਤੋਂ ਉਨ੍ਹਾਂ ਨੂੰ ਦੋ ਬੱਚੇ ਵੀ ਹਨ। ਲੰਘੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਪਤੀ ਕਿਸੇ ਹੋਰ ਮਹਿਲਾ ਨਾਲ ਲਿਵਇਨ ਰਿਲੇਸ਼ਨ ਵਿਚ ਕਿੱਥੇ ਹੋਰ ਰਹਿਣ ਲੱਗ ਪਏ। ਜਿਨ੍ਹਾਂ ਨੇ ਅੱਜ ਉਨ੍ਹਾਂ ਦੇ ਘਰ ਆ ਕੇ ਹਮਲਾ ਕਰ ਉਨ੍ਹਾਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜੋ ਜ਼ੇਰੇ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਹਨ। ਦੂਜੇ ਪਾਸੇ ਦੇਵੀ ਲਾਲ ਨੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਨੇ ਉਨ੍ਹਾਂ ਦੇ ਘਰ ’ਤੇ ਕਬਜ਼ਾ ਕਰ ਰੱਖਿਆ ਹੈ, ਜਿੱਥੇ ਉਨ੍ਹਾਂ ਨੂੰ ਵੜਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਅਤੇ ਹੋਰ ਰਿਸ਼ਤੇਦਾਰ ਪਹਿਲੀ ਮੰਜ਼ਿਲ ’ਤੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਦਫ਼ਤਰ ਹੇਠਲੀ ਮੰਜ਼ਿਲ ’ਤੇ ਸੀ, ਜਿਸ ਦੇ ਤਾਲੇ ਉਨ੍ਹਾਂ ਦੀ ਪਤਨੀ ਨੇ ਤੋੜ ਦਿੱਤੇ, ਜਿਸ ਕਰਕੇ ਉਹ ਘਰ ਆਏ ਸਨ ਪਰ ਆਉਂਦੇ ਸਾਰ ਉਨ੍ਹਾਂ ਦੇ ਮਾਤਾ-ਪਿਤਾ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਜਿਸ ਵਿਚ ਉਨ੍ਹਾਂ ਦੀ ਮਾਤਾ ਅਤੇ ਉਹ ਕੁਝ ਡੇਰਾਬੱਸੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਦੋਵੇਂ ਧੀਰਾਂ ਨੇ ਘਟਨਾ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਦਿੱਤਾ ਹੈ। ਏਐੱਸਆਈ ਸਤਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਾਲੇ ਦੋਨੋਂ ਧਿਰਾਂ ਦੇ ਬਿਆਨ ਲੈਣੇ ਬਾਕੀ ਹਨ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।