ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਤ ਡਾਕੂਮੈਂਟਰੀ ਦਿਖਾਈ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਤ ਡਾਕੂਮੈਂਟਰੀ ਦਿਖਾਈ
Publish Date: Sat, 19 Sep 2026 05:45 PM (IST)
Updated Date: Sun, 20 Sep 2026 04:05 AM (IST)
ਫੋਟੋ ਕੈਪਸ਼ਨ : ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਤ ਡਾਕੂਮੈਂਟਰੀ ਫਿਲਮ ਦੇਖਦੇ ਪਿੰਡ ਵਾਸੀ। 16ਪੀ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਬਲਾਕ ਦੇ ਪਿੰਡ ਅਮਲਾਲਾ, ਚੰਡਿਆਲਾ ਤੇ ਬੈਰਮਾਜਰਾ ਵਿਖੇ ਐੱਲਈਡੀ ਸਕ੍ਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਆਧਾਰਤ ਇਹ ਡਾਕੂਮੈਂਟਰੀ ਪਿੰਡ ਵਾਸੀਆਂ ਨੂੰ ਦਿਖਾਈ ਗਈ। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮਾਜ ’ਚ ਬਰਾਬਰੀ, ਭਾਈਚਾਰੇ, ਮਿਹਨਤ ਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਵਹਿਮਾਂ-ਭਰਮਾਂ ਤੇ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਤੇ ਜਾਗਰੂਕਤਾ ਗਤੀਵਿਧੀਆਂ ਦਾ ਮੰਤਵ ਗੁਰੂ ਜੀ ਦੀ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਡਾਕੂਮੈਂਟਰੀ ਵੱਖ-ਵੱਖ ਪਿੰਡਾਂ ਵਿਚ ਦਿਖਾ ਕੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫ਼ੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।