ਲੋਕਾਂ ਨਾਲ ਰਾਬਤਾ ਬਣਾਉਣ ਲਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਲੋਕਾਂ ਨਾਲ ਰਾਬਤਾ ਬਣਾਉਣ ਲਈ ਡੋਰ-ਟੂ-ਡੋਰ ਮੁਹਿੰਮ ਸ਼ੁਰੂ, ਵਿਧਾਇਕ ਰੰਧਾਵਾ ਖ਼ੁਦ ਪਹੁੰਚੇ ਲੋਕਾਂ ਦੇ ਘਰ ਤੱਕ
Publish Date: Tue, 22 Sep 2026 09:20 PM (IST)
Updated Date: Wed, 23 Sep 2026 04:06 AM (IST)
- ਵਿਧਾਇਕ ਰੰਧਾਵਾ ਖ਼ੁਦ ਪਹੁੰਚੇ ਲੋਕਾਂ ਦੇ ਘਰ ਤੱਕ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਆਪ ਇੰਚਾਰਜ ਮਨੀਸ਼ ਸਿਸੋਦੀਆ ਦੇ ਸਹਿਯੋਗ ਦੇ ਨਾਲ ਪੰਜਾਬ ਵਿਚ ਮਾਨ ਦੇ ਮੁਨਾਫ਼ੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਗੱਲ ਵਿਧਾਇਕ ਰੰਧਾਵਾ ਨੇ ਡੋਰ-ਟੂ-ਡੋਰ ਮੁਹਿਮ ਦੀ ਸ਼ੁਰੂਆਤ ਕੀਤੇ ਜਾਣ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਹਲਕੇ ਤੋਂ 20 ਸਤੰਬਰ 2026 ਨੂੰ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਬਾਅਦ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਨੇ ਆਪੋ- ਆਪਣੇ ਹਲਕਿਆਂ ਵਿਚੋਂ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਅੱਜ ਡੇਰਾਬੱਸੀ ਸਮੇਤ ਸਮੁੱਚੇ ਪੰਜਾਬ ’ਚ ਵਿਧਾਇਕਾਂ ਦੀ ਤਰਫ਼ੋਂ ਆਪੋ-ਆਪਣੇ ਹਲਕੇ ’ਚ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਸਿਲਸਿਲਾ ਅਗਾਂਹ ਵੀ ਚਲਦਾ ਰਹੇਗਾ ਅਤੇ ਲੋਕਾਂ ਨਾਲ ਰਾਬਤਾ ਬਣਾ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲਾਗੂ ਕੀਤੀਆਂ ਗਈਆਂ ਲੋਕ ਪੱਖੀ ਸਕੀਮਾਂ ਦੇ ਬਾਰੇ ਵਿਚ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਖ਼ੁਦ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਵਧਦਾ- ਫੁੱਲਦਾ ਕੀਤਾ, ਉਹੀ ਅੱਜ ਨਸ਼ੇ ਨੂੰ ਬੰਦ ਕਰਵਾਏ ਜਾਣ ਦੀ ਗੱਲ ਆਖ ਰਹੇ ਹਨ, ਇਹ ਕਿੰਨੀ ਸ਼ਰਮ ਦੀ ਗੱਲ ਹੈ। ਇਸ ਮੌਕੇ ਸਰਪੰਚ ਹਰਨਿੰਦਰ ਸਿੰਘ, ਪੰਚਾਇਤ ਮੈਂਬਰ, ਸੰਗਠਨ ਇੰਚਾਰਜ, ਬਲਾਕ ਸੰਮਤੀ ਮੈਂਬਰ, ਬਲਾਕ ਪ੍ਰਧਾਨ, ਵਿੰਗ ਦੇ ਪ੍ਰਧਾਨ ਤੇ ਹੋਰ ਪਾਰਟੀ ਮੈਂਬਰ ਮੌਜੂਦ ਰਹੇ।