- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਤਵਾੜਾ ਸਾਹਿਬ ਵਿਖੇ ਹੋਵੇਗਾ ਚਾਰ ਦਿਨਾਂ ਮਹਾਨ ਗੁਰਮਤਿ ਰੂਹਾਨੀ ਸਮਾਗਮ,

ਰੋਹਿਤ ਗੁਪਤਾ, ਪੰਜਾਬੀ ਜਾਗਰਣ, ਮਾਜਰੀ : ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਸੰਤ ਮਹਾਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਰੂਹਾਨੀ ਸਮਾਗਮ ਰਤਵਾੜਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ 30 ਅਕਤੂਬਰ ਤੋਂ ਸ਼ੁਰੂ ਹੋ ਕੇ 2 ਨਵੰਬਰ ਤੱਕ ਚੱਲੇਗਾ। ਇਸ ਦੌਰਾਨ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਇਸ ਦੌਰਾਨ 1 ਨਵੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਵੱਖ-ਵੱਖ ਸੰਪਰਦਾਵਾਂ ਨਾਲ ਸਬੰਧਿਤ ਧਾਰਮਿਕ ਆਗੂ, ਸੰਤ ਮਹਾਪੁਰਸ਼, ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਰਾਹੀਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਖ਼ੂਨਦਾਨ, ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਅਤੇ ਹੋਰ ਬਿਮਾਰੀਆਂ ਦੇ ਇਲਾਜ ਮੁਫ਼ਤ ਵਿਚ ਕੀਤੇ ਜਾਣਗੇ। ਸਮਾਗਮ ਦੌਰਾਨ ਸੰਗਤ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਗੁਰਬਾਣੀ ਦਾ ਲਾਹਾ ਲੈਣ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।