- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਸਹਾਰਾ ਦੇਣਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਦੇਣ ਲਈ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਧਵਾ ਤੇ ਬੇਸਹਾਰਾ ਔਰਤ ਵਿੱਤੀ ਸਹਾਇਤਾ ਯੋਜਨਾ ਤਹਿਤ ਹੁਣ ਤੱਕ ਕਰੀਬ ਸੱਤ ਲੱਖ ਔਰਤਾਂ ਨੂੰ 729 ਕਰੋੜ ਰੁਪਏ ਦੀ ਮਦਦ ਦਿੱਤੀ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਯੋਜਨਾ ਲਈ 1,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਸਹਾਰਾ ਦੇਣਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਦੇਣ ਲਈ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੈ।
ਮੰਤਰੀ ਮੁਤਾਬਕ, 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਤੇ ਬੇਸਹਾਰਾ ਔਰਤਾਂ ਅਤੇ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਯੋਜਨਾ ਲਈ ਯੋਗ ਹਨ। ਬਿਨੈਕਾਰ ਦਾ ਪੰਜਾਬ ਦਾ ਵਸਨੀਕ ਹੋਣਾ ਅਤੇ ਪਰਿਵਾਰ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਜਾਂ ਇਸ ਤੋਂ ਘੱਟ ਹੋਣੀ ਲਾਜ਼ਮੀ ਹੈ।
ਯੋਗ ਔਰਤਾਂ ਦੀ ਪਛਾਣ ਕਰਨ ਦੀ ਅਪੀਲ
ਡਾ. ਬਲਜੀਤ ਕੌਰ ਨੇ ਪੰਚਾਇਤਾਂ, ਚੁਣੇ ਹੋਏ ਨੁਮਾਇੰਦਿਆਂ, ਆਂਗਣਵਾੜੀ ਵਰਕਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿਚ ਯੋਗ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਯੋਜਨਾ ਦਾ ਲਾਭ ਦਿਵਾਉਣ ਵਿਚ ਸਹਿਯੋਗ ਕਰਨ, ਤਾਂ ਜੋ ਕੋਈ ਵੀ ਯੋਗ ਔਰਤ ਸਹਾਇਤਾ ਤੋਂ ਵਾਂਝੀ ਨਾ ਰਹੇ।