ਘੜੂੰਆਂ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਰੈਲੀ, ਵੱਡੇ ਆਗੂ ਪੁੱਜੇ ਘੜੂੰਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵਿਸ਼ਾਲ ਪੰਥਕ ਰੈਲੀ,
Publish Date: Sat, 12 Sep 2026 08:31 PM (IST)
Updated Date: Sun, 13 Sep 2026 04:06 AM (IST)
ਇਸ਼ਤਿਹਾਰੀ ਪਾਰਟੀ)----------- ਫੋਟੋ ਕੈਪਸ਼ਨ : ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਨੇਤਾ। 26ਪੀ * ਪੁਰਾਣੇ ਦੌਰ ਵਾਂਗੂ ਪੰਥਕ ਲਹਿਰ ਹੋਵੇਗੀ ਖੜ੍ਹੀ : ਬਾਪੂ ਤਰਸੇਮ ਸਿੰਘ ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਨਜ਼ਦੀਕੀ ਪਿੰਡ ਘੜੂੰਆਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਬਾਪੂ ਤਰਸੇਮ ਸਿੰਘ ਦੀ ਅਗਵਾਈ ’ਚ ਵੱਡੀ ਪੰਥਕ ਰੈਲੀ ਕੀਤੀ ਗਈ। ਜਿਸ ਨਾਲ ਹਲਕੇ ’ਚ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਇਸ ਰੈਲੀ ਦੌਰਾਨ ਬਾਪੂ ਤਰਸੇਮ ਸਿੰਘ ਵੱਲੋਂ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਹੱਕਾਂ ਤੇ ਪੰਥਕ ਮਸਲਿਆਂ ਦੀ ਰਾਖੀ ਲਈ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਹੈ। ਇਸ ਰੈਲੀ ’ਚ ਵਿਸ਼ੇਸ਼ ਤੌਰ ’ਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਰਾਜਾ ਰਾਜ ਸਿੰਘ ਵੱਲੋਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਫਿਰ ਤੋਂ ਓਹੀ ਪੁਰਾਣਾ ਦੌਰ ਆ ਰਿਹਾ ਹੈ, ਜਦੋਂ ਪੰਜਾਬ ਦੀ ਅਵਾਮ ਵੱਲੋਂ ਪੰਥਕ ਲਹਿਰ ਨੂੰ ਸਮਰਥਨ ਦੇ ਕੇ ਪੰਜਾਬ ’ਚ ਪੰਥਕ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਕਾਰਾਂ ਤੇ ਪੰਜਾਬ ਵਿਚ ਵੱਖ-ਵੱਖ ਸਮੇਂ ਪਾਰਟੀਆਂ ਵੱਲੋਂ ਕੀਤੇ ਰਾਜ ਦੌਰਾਨ ਪੰਜਾਬ ਦੇ ਹੱਕਾਂ ਅਤੇ ਹੋਰ ਪੰਥਕ ਮਸਲਿਆਂ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅੱਜ ਪੰਜਾਬ ਦਾ ਨੌਜਵਾਨ ਜਾਂ ਵਸਨੀਕ ਪੰਜਾਬ ਦੇ ਕਿਸੇ ਵੀ ਮਸਲੇ ਦੀ ਗੱਲ ਕਰਦਾ ਹੈ ਤਾਂ ਉਹ ਜੇਲ੍ਹਾਂ ਵਿਚ ਡੱਕ ਦਿੱਤਾ ਜਾਂਦਾ ਹੈ, ਜਿਸ ਦੀ ਉਦਾਹਰਨ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤ ਸੰਚਾਰ ਦੀ ਲਹਿਰ ਚਲਾਉਣ ਦੇ ਉੱਤੇ ਹੀ ਉਨ੍ਹਾਂ ਨੂੰ ਬੀਤੇ ਕਈ ਮਹੀਨਿਆਂ ਤੋਂ ਜੇਲ੍ਹ ਵਿਚ ਡੱਕਿਆ ਹੋਇਆ ਹੈ ਪਰ ਇਸੇ ਪੰਜਾਬ ਦੇ ਲੋਕਾਂ ਵੱਲੋਂ ਸਭ ਤੋਂ ਵੱਧ ਵੋਟਾਂ ਪਾ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿਚ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ੇ ਦਾ ਦੌਰ ਕਿਸੇ ਵੀ ਸਰਕਾਰ ਵੱਲੋਂ ਹੁਣ ਤੱਕ ਖ਼ਤਮ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਸਰਕਾਰ ਤੋਂ ਹਰ ਵਰਗ ਦੁਖੀ ਹੈ, ਜਿਸ ਵਿਚ ਆਮ ਲੋਕ, ਕਿਸਾਨ, ਵਪਾਰੀ ਸਾਰੇ ਹੀ ਵਰਗ ਸਰਕਾਰ ਦੇ ਮਾਰੂ ਫ਼ੈਸਲਿਆਂ ਤੋਂ ਤੰਗ ਆ ਚੁੱਕੇ ਹਨ। ਇਸ ਮੌਕੇ ਉਨ੍ਹਾਂ ਬੀਤੇ ਦਿਨੀਂ ਪਿੰਡ ਤੂਰ ਵਣਜਾਰਾ ਦੇ ਗੁਲਜਾਰ ਸਿੰਘ ਵੱਲੋਂ ਨਸ਼ੇ ਦੇ ਮੁੱਦੇ ਉੱਤੇ ਬੋਲਣ ’ਤੇ ਉਸਦੀ ਮਾਰਕੁਟਾਈ ਤੇ ਬੇਇਜ਼ਤੀ ਕਰਨ ਤੋਂ ਬਾਅਦ ਹੋਈ ਮੌਤ ਲਈ ਸਰਕਾਰ ਦੀ ਨਿੰਦਿਆ ਕਰਦਿਆਂ ਕਿਹਾ ਕਿ ਇਹ ਪਹਿਲਾ ਮਾਮਲਾ ਨਹੀਂ ਇਸ ਤੋਂ ਪਹਿਲਾਂ ਵੀ ਪਿੰਡ ਸ਼ੇਰੋਂ ਵਿਚ ਮੋਹਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਦੇ ਸੱਥ ਪ੍ਰੋਗਰਾਮ ਵਿਚ ਨਸ਼ੇ ਖ਼ਿਲਾਫ਼ ਬੋਲਣ ਦੇ ਉਸ ਦੀ ਕੀਤੀ ਕੁੱਟਮਾਰ ਤੇ ਤਸ਼ੱਦਦ ਅੱਜ ਸਰਕਾਰ ਦੇ ਤਾਨਾਸ਼ਾਹੀ ਰਵਈਏ ਨੂੰ ਸਾਰਿਆਂ ਦੇ ਸਾਹਮਣੇ ਲੈ ਆਇਆ। ਇਸ ਮੌਕੇ ਖਰੜ ਸ਼ਹਿਰ ਦਾ ਜੰਮਪਲ ਨਵਦੀਪ ਸਿੰਘ ਬੱਬੂ ਪਤੀ ਸਾਬਕਾ ਕੌਂਸਲਰ ਸਰਬਜੀਤ ਕੌਰ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ। ਜਿਨ੍ਹਾਂ ਦਾ ਪਾਰਟੀ ਦੇ ਆਗੂਆਂ ਵੱਲੋਂ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ। ਇਸ ਪੰਥਕ ਰੈਲੀ ਵਿਚ ਪਾਰਟੀ ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨੂੰਵਾਨ, ਮਨਦੀਪ ਸਿੰਘ ਸਿੱਧੂ ਤੇਜਿੰਦਰ ਸਿੰਘ ਮੁਕਤਸਰ, ਲਖਬੀਰ ਸਿੰਘ ਆਦਿ ਵੱਲੋਂ ਵੀ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੁਹਾਲੀ ਦੇ ਯੂਥ ਪ੍ਰਧਾਨ ਹਰਵਿੰਦਰ ਸਿੰਘ ਦੇਸੂਮਾਜਰਾ, ਅਮਨਦੀਪ ਸਿੰਘ, ਸਤਨਾਮ ਸਿੰਘ ਲਾਲੀ, ਹਰਵਿੰਦਰ ਸਿੰਘ ਘੜੂੰਆਂ, ਜਗਦੀਪ ਸਿੰਘ, ਸਰਬਜੀਤ ਸਿੰਘ ਬੈਂਸ, ਨਿਰਮਲ ਸਿੰਘ ਜੌੜਾ, ਕੁਲਵੰਤ ਸਿੰਘ, ਹਰਦੀਪ ਸਿੰਘ ਬਾਠ ਸਮੇਤ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ।