ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਗੁਰਦੁਆਰਾ ਸਿੰਘ ਸ਼ਹੀਦਾਂ 'ਚ ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜੇ ਦੀ ਖੁਸ਼ੀ 'ਚ 2 ਦਸੰਬਰ ਨੂੰ ਸਵੇਰੇ 5:30 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਪ੍ਰਭਾਤ ਫੇਰੀ ਗੁਰਦੁਆਰਾ ਡੇਰਾ ਸਾਹਿਬ ਹੰਸਾਲੀ ਤਕ ਜਾਵੇਗੀ।

ਜਨਮ ਦਿਹਾੜੇ ਦੀ ਖੁਸ਼ੀ 'ਚ 3 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ 'ਚ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਸ਼ੋ੍ਮਣੀ ਪ੍ਰਚਾਰਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ, ਬੀਬੀ ਦਲੇਰ ਕੌਰ ਖਾਲਸਾ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਗੁਰਪ੍ਰਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਮੀਰੀ ਪੀਰੀ ਖਾਲਸਾ ਕੀਰਤਨੀ ਜੱਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤਕ ਲਗਾਇਆ ਜਾਵੇਗਾ । ਰਾਤ ਵੇਲੇ ਸਮਾਗਮ ਦੀ ਸਮਾਪਤੀ ਉਪਰੰਤ ਮਨਮੋਹਕ ਆਤਿਸ਼ਬਾਜੀ ਦਾ ਆਯੋਜਨ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।