- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡ ਵਿਭਾਗ ਦਾ ਉਦੇਸ਼ ਖਿਡਾਰੀਆਂ ਦੀ ਚੋਣ ਨੂੰ ਲੈ ਕੇ ਉੱਠਣ ਵਾਲੇ ਵਿਵਾਦਾਂ ਅਤੇ ਪੱਖਪਾਤ ਦੇ ਦੋਸ਼ਾਂ ਨੂੰ ਖ਼ਤਮ ਕਰਨਾ ਹੈ। ਇਸ ਲਈ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਪ੍ਰਦਰਸ਼ਨ ਆਧਾਰਿਤ ਬਣਾਇਆ ਜਾਵੇਗਾ। ਵਿਭਾਗ ਨੇ ਐੱਸਓਪੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਵੱਖ-ਵੱਖ ਖੇਡ ਐਸੋਸੀਏਸ਼ਨਾਂ ਤੋਂ ਸੁਝਾਅ ਵੀ ਮੰਗੇ ਹਨ, ਤਾਂ ਜੋ ਹਰ ਖੇਡ ਦੀਆਂ ਲੋੜਾਂ ਅਨੁਸਾਰ ਨਿਯਮ ਤਿਆਰ ਕੀਤੇ ਜਾ ਸਕਣ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਸਰਕਾਰ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਦੀ ਚੋਣ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸੂਬੇ ਦੀ ਸੋਧੀ ਹੋਈ ਖੇਡ ਨੀਤੀ ਤਹਿਤ ਹੁਣ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਵਿਸਥਾਰਤ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ (ਐੱਸਓਪੀ) ਤਿਆਰ ਕੀਤੀ ਜਾ ਰਹੀ ਹੈ। ਨਵੀਂ ਵਿਵਸਥਾ ਲਾਗੂ ਹੋਣ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਖੇਡ ਐਸੋਸੀਏਸ਼ਨਾਂ ਲਈ ਇਨ੍ਹਾਂ ਨਿਯਮਾਂ ਦੀ ਪਾਲਣਾ ਲਾਜ਼ਮੀ ਹੋਵੇਗੀ।
ਖੇਡ ਵਿਭਾਗ ਦਾ ਉਦੇਸ਼ ਖਿਡਾਰੀਆਂ ਦੀ ਚੋਣ ਨੂੰ ਲੈ ਕੇ ਉੱਠਣ ਵਾਲੇ ਵਿਵਾਦਾਂ ਅਤੇ ਪੱਖਪਾਤ ਦੇ ਦੋਸ਼ਾਂ ਨੂੰ ਖ਼ਤਮ ਕਰਨਾ ਹੈ। ਇਸ ਲਈ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਪ੍ਰਦਰਸ਼ਨ ਆਧਾਰਿਤ ਬਣਾਇਆ ਜਾਵੇਗਾ। ਵਿਭਾਗ ਨੇ ਐੱਸਓਪੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਵੱਖ-ਵੱਖ ਖੇਡ ਐਸੋਸੀਏਸ਼ਨਾਂ ਤੋਂ ਸੁਝਾਅ ਵੀ ਮੰਗੇ ਹਨ, ਤਾਂ ਜੋ ਹਰ ਖੇਡ ਦੀਆਂ ਲੋੜਾਂ ਅਨੁਸਾਰ ਨਿਯਮ ਤਿਆਰ ਕੀਤੇ ਜਾ ਸਕਣ।
ਸੂਤਰਾਂ ਅਨੁਸਾਰ ਖੇਡ ਕੋਟੇ ਤਹਿਤ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿੱਚ ਵੀ ਬਦਲਾਅ ਕੀਤਾ ਜਾਵੇਗਾ। ਹੁਣ ਖਿਡਾਰੀਆਂ ਦਾ ਮੁਲਾਂਕਣ ਸਿਰਫ਼ ਖੇਡ ਪ੍ਰਾਪਤੀਆਂ ਦੇ ਆਧਾਰ ’ਤੇ ਹੀ ਨਹੀਂ, ਸਗੋਂ ਲਿਖਤੀ ਪ੍ਰੀਖਿਆ ਅਤੇ ਕੌਮੀ-ਕੌਮਾਂਤਰੀ ਮੁਕਾਬਲਿਆਂ ਵਿੱਚ ਪ੍ਰਦਰਸ਼ਨ ਲਈ ਵੱਖਰੇ ਵਜ਼ਨ ਦੇ ਆਧਾਰ ’ਤੇ ਵੀ ਕੀਤਾ ਜਾਵੇਗਾ। ਇਸ ਲਈ ਵਿਸਥਾਰਤ ਸਕੋਰ ਕਾਰਡ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਯੋਗ ਅਤੇ ਹੋਣਹਾਰ ਖਿਡਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਮੌਕੇ ਮਿਲ ਸਕਣਗੇ।
ਖੇਡ ਵਿਭਾਗ ਸੂਬੇ ਵਿੱਚ ਖੇਡ ਸਹੂਲਤਾਂ ਦੇ ਵਿਸਥਾਰ ’ਤੇ ਵੀ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਖਿਡਾਰੀਆਂ ਨੂੰ ਬਿਹਤਰ ਸਿਖਲਾਈ ਦੇਣ ਲਈ ਕਰੀਬ ਇੱਕ ਹਜ਼ਾਰ ਆਧੁਨਿਕ ਜਿੰਮ ਵਿਕਸਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਖੇਡ ਪ੍ਰਤਿਭਾ ਦੀ ਪਛਾਣ ਅਤੇ ਉਸ ਨੂੰ ਉਤਸ਼ਾਹਿਤ ਕਰਨ ਲਈ ਟੈਲੇਂਟ ਹੰਟ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਕਰੀਬ ਤਿੰਨ ਹਜ਼ਾਰ ਪਿੰਡਾਂ ਵਿੱਚ ਖੇਡ ਨਰਸਰੀਆਂ ਅਤੇ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਤਾਂ ਜੋ ਜ਼ਮੀਨੀ ਪੱਧਰ ਤੋਂ ਖਿਡਾਰੀ ਤਿਆਰ ਕੀਤੇ ਜਾ ਸਕਣ।
ਉਤਸ਼ਾਹ ਰਾਸ਼ੀ ਸਿੱਧੀ ਖਿਡਾਰੀਆਂ ਦੇ ਖਾਤਿਆਂ ਵਿੱਚ ਜਾਵੇਗੀ
ਖਿਡਾਰੀਆਂ ਨੂੰ ਵਿੱਤੀ ਸਹਾਇਤਾ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਖੇਡ ਵਿਭਾਗ ਨੇ ਉਤਸ਼ਾਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਦੀ ਵਿਵਸਥਾ ਲਾਗੂ ਕੀਤੀ ਹੈ। ਸੂਬਾ ਅਤੇ ਕੌਮੀ ਪੱਧਰ ਦੇ ਖਿਡਾਰੀਆਂ ਨੂੰ ਮਿਲਣ ਵਾਲੀ ਰਾਸ਼ੀ ਹੁਣ ਡੀਬੀਟੀ ਰਾਹੀਂ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਨਾਲ ਖਿਡਾਰੀਆਂ ਨੂੰ ਡਾਈਟ, ਖੇਡ ਸਾਜ਼ੋ-ਸਾਮਾਨ ਅਤੇ ਸਿਖਲਾਈ ਲਈ ਉਡੀਕ ਨਹੀਂ ਕਰਨੀ ਪਵੇਗੀ। ਵਿਭਾਗ ਪ੍ਰਦਰਸ਼ਨ ਦੇ ਆਧਾਰ ’ਤੇ ਖਿਡਾਰੀਆਂ ਨੂੰ 8 ਤੋਂ 9 ਹਜ਼ਾਰ ਰੁਪਏ ਤੱਕ ਦੀ ਪ੍ਰੋਤਸਾਹਨ ਰਾਸ਼ੀ ਦਿੰਦਾ ਹੈ, ਜਦਕਿ ਸੈਂਟਰ ਆਫ਼ ਐਕਸੀਲੈਂਸ ਨਾਲ ਜੁੜੇ ਖਿਡਾਰੀਆਂ ਨੂੰ ਇਸ ਤੋਂ ਵੱਧ ਸਹਾਇਤਾ ਦਿੱਤੀ ਜਾਂਦੀ ਹੈ।