- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਂਡ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਆਗੂਆਂ ਦੀ ਗੱਲ ਸੁਣੀ ਜਾਵੇਗੀ ਪਰ ਜਥੇਬੰਦੀ ਨਾਲ ਸਬੰਧਤ ਫੈਸਲਿਆਂ ਤੇ ਨਵੀਆਂ ਨਿਯੁਕਤੀਆਂ ਬਾਰੇ ਅੰਤਿਮ ਫੈਸਲਾ ਪਾਰਟੀ ਲੀਡਰਸ਼ਿਪ ਵੱਲੋਂ ਹੀ ਲਿਆ ਜਾਵੇਗਾ। ਇਸ ਸੰਦੇਸ਼ ਨੂੰ ਲੈ ਕੇ ਪੰਜਾਬ ਇੰਚਾਰਜ ਭੁਪੇਸ਼ ਸਿੰਘ ਬਘੇਲ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਅਗਲੇ ਪੰਜ ਦਿਨ ਸੂਬੇ 'ਚ ਰਹਿ ਕੇ ਪਾਰਟੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰਨਗੇ ਤੇ ਜਥੇਬੰਦੀ ਦੀ ਸਥਿਤੀ ਦਾ ਜਾਇਜ਼ਾ ਲੈਣਗੇ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਅੰਦਰੂਨੀ ਕਲੇਸ਼ ਦਰਮਿਆਨ ਸੋਮਵਾਰ ਨੂੰ ਪਾਰਟੀ 'ਚ ਇਕਜੁੱਟਤਾ ਦੇ ਸੰਕੇਤ ਦੇਖਣ ਨੂੰ ਮਿਲੇ। ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਸਿੰਘ ਬਘੇਲ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਪਰਗਟ ਸਿੰਘ ਸਮੇਤ ਕਈ ਸੀਨੀਅਰ ਆਗੂ ਇਕ ਮੰਚ 'ਤੇ ਨਜ਼ਰ ਆਏ। ਇਹ ਹਾਈਕਮਾਂਡ ਦੇ ਉਸ ਸੰਦੇਸ਼ ਦਾ ਅਸਰ ਮੰਨਿਆ ਜਾ ਰਿਹਾ ਹੈ ਜਿਸ ਵਿਚ ਸਾਰੇ ਆਗੂਆਂ ਨੂੰ ਜਥੇਬੰਦਕ ਫੈਸਲਿਆਂ 'ਤੇ ਜਨਤਕ ਬਿਆਨਬਾਜ਼ੀ ਤੋਂ ਬਚਣ ਅਤੇ ਇਕਜੁੱਟ ਹੋ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ। ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਨੇ ਇਹ ਤਸਵੀਰ ਇੰਟਰਨੈੱਟ ਮੀਡੀਆ 'ਤੇ ਸਾਂਝੀ ਕੀਤੀ ਹੈ।
ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਂਡ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਆਗੂਆਂ ਦੀ ਗੱਲ ਸੁਣੀ ਜਾਵੇਗੀ ਪਰ ਜਥੇਬੰਦੀ ਨਾਲ ਸਬੰਧਤ ਫੈਸਲਿਆਂ ਤੇ ਨਵੀਆਂ ਨਿਯੁਕਤੀਆਂ ਬਾਰੇ ਅੰਤਿਮ ਫੈਸਲਾ ਪਾਰਟੀ ਲੀਡਰਸ਼ਿਪ ਵੱਲੋਂ ਹੀ ਲਿਆ ਜਾਵੇਗਾ। ਇਸ ਸੰਦੇਸ਼ ਨੂੰ ਲੈ ਕੇ ਪੰਜਾਬ ਇੰਚਾਰਜ ਭੁਪੇਸ਼ ਸਿੰਘ ਬਘੇਲ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਅਗਲੇ ਪੰਜ ਦਿਨ ਸੂਬੇ 'ਚ ਰਹਿ ਕੇ ਪਾਰਟੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰਨਗੇ ਤੇ ਜਥੇਬੰਦੀ ਦੀ ਸਥਿਤੀ ਦਾ ਜਾਇਜ਼ਾ ਲੈਣਗੇ।
ਜ਼ਿਕਰਯੋਗ ਹੈ ਕਿ ਬੀਤੀ 3 ਜੁਲਾਈ ਨੂੰ ਮੋਰਿੰਡਾ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਸਮਰਥਕਾਂ, ਸਾਬਕਾ ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਸੂਬਾ ਪ੍ਰਧਾਨ ਬਣਾਉਣ ਦੇ ਫੈਸਲੇ 'ਤੇ ਖੁੱਲ੍ਹ ਕੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਚੰਨੀ ਸਮਰਥਕ ਆਗੂਆਂ ਨੇ ਜਥੇਬੰਦੀ 'ਚ ਵਿਆਪਕ ਤਬਦੀਲੀਆਂ ਦੀ ਮੰਗ ਉਠਾਈ ਸੀ ਅਤੇ ਕਾਂਗਰਸ ਹਾਈਕਮਾਂਡ ਵੱਲੋਂ ਜਾਰੀ ਕੀਤੀ ਗਈ ਜਥੇਬੰਦਕ ਸੂਚੀ ’ਤੇ ਵੀ ਸਵਾਲ ਖੜ੍ਹੇ ਕੀਤੇ ਸਨ। ਇਸ ਘਟਨਾ ਤੋਂ ਬਾਅਦ ਸੂਬਾ ਕਾਂਗਰਸ ਵਿੱਚ ਧੜੇਬੰਦੀ ਸਾਹਮਣੇ ਆ ਗਈ ਸੀ।
ਹਾਲਾਂਕਿ ਹੁਣ ਬਘੇਲ ਦੇ ਦੌਰੇ ਤੋਂ ਪਹਿਲਾਂ ਆਗੂਆਂ ਦਾ ਬਦਲਿਆ ਰਵੱਈਆ ਇਹ ਸੰਕੇਤ ਦੇ ਰਿਹਾ ਹੈ ਕਿ ਪਾਰਟੀ ਲੀਡਰਸ਼ਿਪ ਦੇ ਦਖਲ ਤੋਂ ਬਾਅਦ ਮਤਭੇਦਾਂ ਨੂੰ ਜਨਤਕ ਮੰਚ ਤੋਂ ਦੂਰ ਰੱਖਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਕਾਂਗਰਸ ਲੀਡਰਸ਼ਿਪ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਜਥੇਬੰਦੀ ਨੂੰ ਇਕਜੁੱਟ ਕਰਨ ਤੇ ਵਰਕਰਾਂ 'ਚ ਸਕਾਰਾਤਮਕ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ ਵਿਚ ਪੰਜਾਬ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਵਿਵਾਦ ਨੂੰ ਸੁਲਝਾਉਣ ਲਈ ਭੁਪੇਸ਼ ਬਘੇਲ ਦੀ ਇਸ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਬੇਸ਼ੱਕ ਸੋਮਵਾਰ ਨੂੰ ਜਾਰੀ ਕਾਂਗਰਸੀ ਆਗੂਆਂ ਦੀ ਫੋਟੋ 'ਚ ਸੂਬਾ ਪ੍ਰਧਾਨ ਨਹੀਂ ਹਨ ਪਰ ਮੰਨਿਆ ਜਾ ਰਿਹਾ ਹੈ ਕਿ ਹਾਈਕਮਾਂਡ ਵੱਲੋਂ ਮਾਮਲੇ ਨੂੰ ਸ਼ਾਂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਤੇ ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਟੀਮ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਚੋਣ ਰਣਨੀਤੀ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।