650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ
Publish Date: Tue, 13 Oct 2026 06:39 PM (IST)
Updated Date: Tue, 13 Oct 2026 06:41 PM (IST)
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੀ ਮਹਾਨ ਦੇਣ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਤਹਿਤ ਖਰੜ ਬਲਾਕ ਦੇ ਪਿੰਡ ਰੋੜਾ ਅਤੇ ਸਿੱਲ ਵਿਖੇ ਐੱਲਈਡੀ ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਇਸ ਸਬੰਧੀ ਡੀਸੀ ਮੁਹਾਲੀ ਕੋਮਲ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰਵਾਏ ਜਾ ਰਹੇ ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਲੋਕ ਉਨ੍ਹਾਂ ਦੇ ਵਿਚਾਰਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨਾਲ ਜਾਣੂ ਕਰਵਾਇਆ ਗਿਆ। ਗੁਰੂ ਸਾਹਿਬ ਨੇ ਆਪਣੀ ਬਾਣੀ ਅਤੇ ਵਿਚਾਰਾਂ ਰਾਹੀਂ ਸਮਾਜ ਵਿਚ ਬਰਾਬਰਤਾ, ਆਪਸੀ ਸਾਂਝ, ਭਾਈਚਾਰੇ ਅਤੇ ਮਾਨਵਤਾ ਦੇ ਸਤਿਕਾਰ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਜਾਤ-ਪਾਤ, ਭੇਦਭਾਵ ਅਤੇ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਸਾਰਿਆਂ ਨਾਲ ਬਰਾਬਰੀ ਅਤੇ ਸਤਿਕਾਰ ਵਾਲਾ ਵਿਹਾਰ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਐੱਲਈਡੀ ਸਕਰੀਨ ਰਾਹੀਂ ਦਿਖਾਈ ਜਾ ਰਹੀ ਇਸ ਵਿਸ਼ੇਸ਼ ਡਾਕੂਮੈਂਟਰੀ ਨਾਲ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਮੌਕਾ ਮਿਲ ਰਿਹਾ ਹੈ।