- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਸੋਨੀਆ ਮਹਾਜਨ ਨੇ ਦੱਸਿਆ ਕਿ ਕਈ ਪੈਨਸ਼ਨਰਾਂ ਨੇ ਅਜੇ ਤੱਕ ਈ-ਕੇਵਾਈਸੀ ਅਤੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ। ਉਨ੍ਹਾਂ ਦੀ ਸਹੂਲਤ ਲਈ ਇਹ ਤਿੰਨ ਰੋਜ਼ਾ ਕੈਂਪ ਲਾਇਆ ਜਾ ਰਿਹਾ ਹੈ। ਪੈਨਸ਼ਨਰ ਇੱਥੇ ਪਹੁੰਚ ਕੇ ਈ-ਕੇਵਾਈਸੀ ਕਰਵਾ ਸਕਣਗੇ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਅਪਲੋਡ ਕਰਵਾ ਸਕਣਗੇ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਪੰਜਾਬ, ਸੈਕਟਰ-17 ਚੰਡੀਗੜ੍ਹ ਵਿਖੇ 19 ਤੋਂ 21 ਨਵੰਬਰ ਤੱਕ ਵਿਸ਼ੇਸ਼ ਪੈਨਸ਼ਨਰ ਸੇਵਾ ਮੇਲਾ ਲਾਇਆ ਜਾਵੇਗਾ। ਇਸ ਦੌਰਾਨ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਨਾਲ ਸਬੰਧਤ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਜ਼ਿਲ੍ਹਾ ਖ਼ਜ਼ਾਨਾ ਅਧਿਕਾਰੀ ਸੋਨੀਆ ਮਹਾਜਨ ਨੇ ਦੱਸਿਆ ਕਿ ਕਈ ਪੈਨਸ਼ਨਰਾਂ ਨੇ ਅਜੇ ਤੱਕ ਈ-ਕੇਵਾਈਸੀ ਅਤੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ। ਉਨ੍ਹਾਂ ਦੀ ਸਹੂਲਤ ਲਈ ਇਹ ਤਿੰਨ ਰੋਜ਼ਾ ਕੈਂਪ ਲਾਇਆ ਜਾ ਰਿਹਾ ਹੈ। ਪੈਨਸ਼ਨਰ ਇੱਥੇ ਪਹੁੰਚ ਕੇ ਈ-ਕੇਵਾਈਸੀ ਕਰਵਾ ਸਕਣਗੇ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਅਪਲੋਡ ਕਰਵਾ ਸਕਣਗੇ।
ਉਨ੍ਹਾਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਲੋੜੀਂਦੀਆਂ ਰਸਮਾਂ ਪੂਰੀਆਂ ਕਰਵਾ ਲੈਣ। ਮੇਲੇ ਦੌਰਾਨ ਰੋਜ਼ਾਨਾ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਸਤਾਵੇਜ਼ਾਂ ਅਤੇ ਹੋਰ ਸਮੱਸਿਆਵਾਂ ਨਾਲ ਸਬੰਧਤ ਕੰਮ ਕੀਤੇ ਜਾਣਗੇ।
ਮੇਲੇ ਵਿੱਚ ਆਉਣ ਵਾਲੇ ਪੈਨਸ਼ਨਰ ਆਪਣੇ ਨਾਲ ਪੈਨਸ਼ਨ ਭੁਗਤਾਨ ਆਦੇਸ਼ (ਪੀਪੀਓ) ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸਬੁੱਕ ਦੀ ਕਾਪੀ ਅਤੇ ਆਧਾਰ ਨਾਲ ਜੁੜਿਆ ਮੋਬਾਈਲ ਫ਼ੋਨ ਜ਼ਰੂਰ ਲਿਆਉਣ।