ਤੇਜ਼ ਰਫ਼ਤਾਰ ਟਿੱਪਰ ਨੇ ਗੱਡੀ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ ਤੇਜ਼ ਰਫ਼ਤਾਰ ਟਿੱਪਰ ਨੇ ਗੱਡੀ ਨੂੰ ਮਾਰੀ ਟੱਕਰ, ਪਰਿਵਾਰ ਵਾਲ-ਵਾਲ ਬਚਿਆ
Publish Date: Tue, 20 Oct 2026 07:28 PM (IST)
Updated Date: Tue, 20 Oct 2026 07:30 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਰੇਲਵੇ ਫਲਾਈਓਵਰ ’ਤੇ ਇਕ ਵੱਡਾ ਹਾਦਸਾ ਹੁੰਦਿਆਂ-ਹੁੰਦਿਆਂ ਟਲ ਗਿਆ। ਇੱਥੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਪਿੱਛੋਂ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਦੇ ਸਮੇਂ ਕੀਯਾ ਗੱਡੀ ’ਚ ਇਕ ਪਰਿਵਾਰ ਸਵਾਰ ਸੀ, ਪਰ ਗਨੀਮਤ ਰਹੀ ਕਿ ਇਸ ਭਿਆਨਕ ਹਾਦਸੇ ’ਚ ਪਰਿਵਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਮੈਂਬਰ ਸੁਰੱਖਿਅਤ ਬਚ ਗਏ। ਘਟਨਾ ਤੋਂ ਤੁਰੰਤ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਟੱਕਰ ਮਾਰਨ ਵਾਲੇ ਟਿੱਪਰ ਨੂੰ ਕਾਬੂ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਕੀਯਾ ਗੱਡੀ ਦੇ ਮਾਲਕ ਅੰਸ਼ੂਲ ਜੈਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਏਟੀਐੱਸ ਡੇਰਾਬੱਸੀ ਤੋਂ ਜ਼ੀਰਕਪੁਰ ਵੱਲ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਗੱਡੀ ਡੇਰਾਬੱਸੀ ਰੇਲਵੇ ਫਲਾਈਓਵਰ ’ਤੇ ਪਹੁੰਚੀ, ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਅਚਾਨਕ ਵਾਪਰੀ ਇਸ ਘਟਨਾ ਕਾਰਨ ਗੱਡੀ ਵਿਚ ਬੈਠੇ ਪਰਿਵਾਰਕ ਮੈਂਬਰ ਬੁਰੀ ਤਰ੍ਹਾਂ ਘਬਰਾ ਗਏ। ਹਾਲਾਂਕਿ, ਪਰਮਾਤਮਾ ਦੀ ਕਿਰਪਾ ਨਾਲ ਕਿਸੇ ਨੂੰ ਵੀ ਗੰਭੀਰ ਸੱਟ ਨਹੀਂ ਲੱਗੀ, ਪਰ ਇਸ ਘਟਨਾ ਕਾਰਨ ਪਰਿਵਾਰ ਨੂੰ ਭਾਰੀ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਟਿੱਪਰ ਚਾਲਕ ਨੂੰ ਰੋਕ ਲਿਆ ਅਤੇ ਟਿੱਪਰ ਨੂੰ ਕਾਬੂ ਕਰ ਲਿਆ। ਇਸ ਮਗਰੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।