ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਯੋਜਨਾ (ਓਪੀਐੱਸ) ਨੂੰ ਲਾਗੂ ਕਰਨ ਸਬੰਧੀ ਕਮੇਟੀ ਦਾ ਗਠਨ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਕਮੇਟੀ ਮੁੱਖ ਸਕੱਤਰ ਵੀਕੇ ਜੰਜੂਆ ਦੀ ਅਗਵਾਈ ’ਚ ਬਣਾਈ ਗਈ ਹੈ, ਜਿਸ ’ਚ ਵਧੀਕ ਮੁੱਖ ਸਕੱਤਰ ਮਾਲੀਆ ਕੇਏਪੀ ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਏਕੇ ਸਿਨਹਾ, ਮਿਸ਼ਨ ਡਾਇਰੈਕਟਰ ਐੱਨਐੱਚਐੱਮ ਅਭਿਨਵ ਤ੍ਰਿਖਾ, ਪਾਵਰਕਾਮ ਦੇ ਡਾਇਰੈਕਟਰ ਵਿੱਤ ਨੂੰ ਮੈਂਬਰ ਵਜੋਂ ਲਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ’ਚ 2004 ਤੋਂ ਬੰਦ ਪੁਰਾਣੀ ਪੈਨਸ਼ਨ ਯੋਜਨਾ ਫਿਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਤੱਕ ਇਹ ਤੈਅ ਨਹੀਂ ਹੋਇਆ ਕਿ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਕੀ ਹੋਵੇਗੀ। ਸਰਕਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੋਇਆ ਹੈ। ਹੁਣ ਮੁੱਖ ਸਕੱਤਰ ਦੀ ਅਗਵਾਈ ’ਚ ਬਣਾਈ ਗਈ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਕੈਬਨਿਟ ਸਬ ਕਮੇਟੀ ਨੂੰ ਸੌਂਪੇਗੀ, ਜਿਸ ਦੇ ਆਧਾਰ ’ਤੇ ਕੈਬਨਿਟ ਸਬ ਕਮੇਟੀ ਆਪਣੀ ਰਿਪੋਰਟ ਜਾਰੀ ਕਰੇਗੀ।

Posted By: Shubham Kumar