ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ
ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Publish Date: Mon, 15 Sep 2025 08:24 PM (IST)
Updated Date: Mon, 15 Sep 2025 08:26 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਪੁਲਿਸ ਨੇ 25 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਦੌਰਾਨ ਥਾਣਾ ਫੇਜ਼-8 ਦੀ ਪੁਲਿਸ ਟੀਮ ਨੇ ਫੋਰਟਿਸ ਹਸਪਤਾਲ ਨੇੜੇ ਲਾਏ ਨਾਕੇ ’ਤੇ ਚੈਕਿੰਗ ਦੌਰਾਨ ਅਸ਼ੋਕ ਕੁਮਾਰ ਵਾਸੀ ਵੇਗੂ ਰੋਡ ਗਰੇਵਾਲ ਬਸਤੀ ਗਲੀ ਨੰ. 1 ਸਿਰਸਾ ਹਰਿਆਣਾ ਹਾਲ ਵਾਸੀ ਪਿੰਡ ਝੁੱਗੀਆ ਰੋਡ ਨੇੜੇ ਢਿੱਲੋਂ ਡੇਅਰੀ ਖਰੜ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਰੋਕਿਆ ਗਿਆ, ਜੋ ਨਸ਼ਾ ਕਰਨ ਦਾ ਆਦੀ ਅਤੇ ਨਸ਼ਾ ਵੇਚਦਾ ਵਾਲਾ ਜਾਪ ਰਿਹਾ ਸੀ। ਇਸ ਵਿਅਕਤੀ ਦੀ ਤਲਾਸ਼ੀ ਦੌਰਾਨ ਅਸ਼ੋਕ ਕੁਮਾਰ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਐੱਨਡੀਪੀਐੱਸ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕੀਤਾ ਹੈ।