ਮਹਿੰਗਾਈ ਵਿਰੁੱਧ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ: ਗੈਸ ਦੀਆਂ ਕੀਮਤਾਂ ਦੇ ਵਿਰੋਧ ’ਚ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਅੱਜ
ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਐਤਵਾਰ ਨੂੰ ਸ਼ਾਮ ਚਾਰ ਵਜੇ ਚਾਵਲਾ ਚੌਕ ਫੇਜ਼-7 ਵਿਖੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Publish Date: Sun, 03 May 2026 12:37 PM (IST)
Updated Date: Sun, 03 May 2026 12:40 PM (IST)
ਪੰਜਾਬੀ ਜਾਗਰਣ, ਰਿਪੋਰਟਰ, ਮੋਹਾਲੀ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਐਤਵਾਰ ਨੂੰ ਸ਼ਾਮ ਚਾਰ ਵਜੇ ਚਾਵਲਾ ਚੌਕ ਫੇਜ਼-7 ਵਿਖੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਆਗੂ, ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਮਹਿੰਗਾਈ ਵਾਲੀਆਂ ਨੀਤੀਆਂ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਨਗੇ। ਇਹ ਜਾਣਕਾਰੀ ‘ਆਪ’ ਦੇ ਮੀਡੀਆ ਇੰਚਾਰਜ ਜਸਪਾਲ ਸਿੰਘ ਨੇ ਦਿੱਤੀ।