ਆਮ ਆਦਮੀ ਪਾਰਟੀ ਦਾ ਵਧਿਆ ਪਰਿਵਾਰ, 'ਘੁੰਮਣ ਬ੍ਰਦਰਜ਼' ਆਪ 'ਚ ਹੋਏ ਸ਼ਾਮਲ; CM Mann ਨੇ ਕੀਤਾ ਸਵਾਗਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਦੋਵਾਂ ਭਰਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸੂਝਵਾਨ ਲੋਕ 'ਆਪ' ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
Publish Date: Thu, 30 Apr 2026 01:36 PM (IST)
Updated Date: Thu, 30 Apr 2026 02:02 PM (IST)
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਕਾਨੂੰਨੀ ਖੇਤਰ ਦੀਆਂ ਦੋ ਮੰਨੀਆਂ-ਪ੍ਰਮੰਨੀਆਂ ਸ਼ਖ਼ਸੀਅਤਾਂ, ਐਡਵੋਕੇਟ ਜੀ.ਐਸ. ਘੁੰਮਣ ਤੇ ਜੀ.ਪੀ.ਐਸ. ਘੁੰਮਣ, ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ