- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਦੇ ਸਟੇਟ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਹੈਰੀ ਮੁੱਖਮੇਲਪੁਰ ਨੂੰ ਯੂਥ ਵਿੰਗ ਦਾ ਸਟੇਟ ਸਕੱਤਰ ਅਤੇ ਗੁਰਿੰਦਰ ਸਿੰਘ ਨੂੰ ਸਟੇਟ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਨੇ ਸੂਬਾ ਪੱਧਰ ਦੇ ਅਹੁਦੇਦਾਰਾਂ ਦੇ ਨਾਲ-ਨਾਲ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ 108 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
ਪਾਰਟੀ ਦੇ ਸਟੇਟ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਹੈਰੀ ਮੁੱਖਮੇਲਪੁਰ ਨੂੰ ਯੂਥ ਵਿੰਗ ਦਾ ਸਟੇਟ ਸਕੱਤਰ ਅਤੇ ਗੁਰਿੰਦਰ ਸਿੰਘ ਨੂੰ ਸਟੇਟ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ 108 ਬਲਾਕ ਪ੍ਰਧਾਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਮਕਸਦ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਯੂਥ ਵਿੰਗ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨਾ ਹੈ।