‘ਆਪ’ ਦੇ ਉਮੀਦਵਾਰ ਕੁਲਵਿੰਦਰ ਕੌਰ ਨੇ ਬਲੌਂਗੀ ’ਚ ਚੋਣ ਮੁਹਿੰਮ ਭਖਾਈ
‘ਆਪ’ ਦੇ ਉਮੀਦਵਾਰ ਕੁਲਵਿੰਦਰ ਕੌਰ ਨੇ ਬਲੌਂਗੀ ਵਿਚ ਚੋਣ ਮੁਹਿੰਮ ਭਖਾਈ
Publish Date: Mon, 18 May 2026 09:59 PM (IST)
Updated Date: Mon, 18 May 2026 10:00 PM (IST)
ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਵਿੰਦਰ ਕੌਰ ਮਾਨ ਨੇ ਬਲੌਂਗੀ ’ਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੋਟਰਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ। ਉਨ੍ਹਾਂ ਦੇ ਪਤੀ ਸਤਨਾਮ ਸਿੰਘ ਮਾਨ ਪਿੰਡ ਬਲੌਂਗੀ ਦੇ ਸਭ ਤੋਂ ਛੋਟੀ ਉਮਰ ਦੇ ਸਰਪੰਚ ਹਨ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਕੀਤੇ ਗਏ ਵਿਕਾਸ ਕੰਮਾਂ ਨੂੰ ਆਧਾਰ ਬਣਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਸਰਪੰਚ ਸਤਨਾਮ ਸਿੰਘ ਮਾਨ ਨੇ ਕਿਹਾ ਕਿ ਪਿੰਡ ਬਲੌਂਗੀ ਵਿਚ ਚੋਣ ਪ੍ਰਚਾਰ ਦੌਰਾਨ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡ ਵਾਸੀ ਆਪ ਮੁਹਾਰੇ ਸਮਰਥਨ ਦੇਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਸਰਪੰਚ ਬਣੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਰਪੰਚ ਅਤੇ ਨੰਬਰਦਾਰ ਰਹੇ ਹਨ। ਉਨ੍ਹਾਂ ਨੇ ਵੀ ਆਪਣੇ ਸਮਿਆਂ ਵਿਚ ਬਲੌਂਗੀ ਦਾ ਵਧੇਰੇ ਵਿਕਾਸ ਕਰਵਾਇਆ ਹੈ। ਇਸ ਤੋਂ ਪਹਿਲਾਂ ਬਲੌਂਗੀ ਵਾਸੀ ਇਕ ਤਰ੍ਹਾਂ ਨਾਲ ਨਰਕ ਹੀ ਭੋਗ ਰਹੇ ਸੀ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਬਲੌਂਗੀ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।