‘ਆਪ’ ਉਮੀਦਵਾਰ ਆਰਪੀ ਸ਼ਰਮਾ ਵੱਲੋਂ ਚੋਣ ਪ੍ਰਚਾਰ ਤੇਜ਼
‘ਆਪ’ ਉਮੀਦਵਾਰ ਆਰਪੀ ਸ਼ਰਮਾ ਵੱਲੋਂ ਚੋਣ ਪ੍ਰਚਾਰ ਤੇਜ਼
Publish Date: Mon, 18 May 2026 10:19 PM (IST)
Updated Date: Mon, 18 May 2026 10:21 PM (IST)
ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਮੁਹਾਲੀ ਨਗਰ ਨਿਗਮ ਚੋਣਾਂ ਲਈ ਵਾਰਡ ਨੰ. 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਵੱਲੋਂ ਸੋਮਵਾਰ ਨੂੰ ਫੇਜ਼-6 ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਲੋਕਾਂ ਦੇ ਘਰੋਂ-ਘਰੀ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸ਼ਹਿਰ ਵਾਸੀ ਖ਼ੁਦ ਅੱਗੇ ਆ ਕੇ ਸਮਰਥਨ ਦੇ ਰਹੇ ਹਨ। ਸੋਸ਼ਲ ਵਰਕਰ ਅਤੇ ਉਮੀਦਵਾਰ ਦੀ ਧੀ ਰੇਣੂ ਧੀਮਾਨ ਨੇ ਵੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ ਵਿਚ ਲਿਆ ਹੋਇਆ ਹੈ। ਉਹ ਬੀਬੀਆਂ ਦੇ ਕਾਫ਼ਲੇ ਨਾਲ ਖ਼ੁਦ ਘਰ-ਘਰ ਜਾ ਰਹੇ ਹਨ ਅਤੇ ਆਪਣੇ ਪਿਤਾ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਆਰਪੀ ਸ਼ਰਮਾ ਨੇ ਦੱਸਿਆ ਕਿ ਫੇਜ਼-6 ਦੇ ਵਸਨੀਕ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਜਿਨ੍ਹਾਂ ਵੱਲੋਂ ਉਸ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਚੋਣਾਂ ਤੋਂ ਬਾਅਦ ਇਲਾਕੇ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।