- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਵੋਟਾਂ ਦੀ ਚੋਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਹਿਰਾਸਤ ’ਚ ਲੈਣ ਲਈ ਪੁਲਿਸ ਮੁਲਾਜ਼ਮ ਜੁੱਤੇ ਪਾ ਕੇ ਤੇ ਨੰਗੇ ਸਿਰ ਗੁਰੂ ਘਰ ਅੰਦਰ ਦਾਖ਼ਲ ਹੋਏ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਕੀ ਭਾਜਪਾ ਵੀ 1984 ਦੇ ਆਪ੍ਰੇਸ਼ਨ ਬਲੂ ਸਟਾਰ ਵਾਂਗ ਸਿੱਖ ਭਾਈਚਾਰੇ ਦੇ ਜ਼ਖ਼ਮਾਂ ਨੂੰ ਮੁੜ ਡੂੰਘਾ ਕਰਨਾ ਚਾਹੁੰਦੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਵੋਟਾਂ ਦੀ ਕਥਿਤ ਚੋਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ’ਚ ਲੈਣ ਲਈ ਦਿੱਲੀ ਪੁਲਿਸ ਦੇ ਜਵਾਨਾਂ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ’ਚ ਜੁੱਤੇ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਣ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਆਗੂਆਂ ਨੇ ਇਸ ਨੂੰ ਗੁਰੂ ਘਰ ਦੀ ਮਰਿਆਦਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕ ’ਤੇ ਘਸੀਟਣ ਅਤੇ ਉਸ ਦੇ ਕੱਪੜੇ ਪਾੜਨ ਦੀ ਕਥਿਤ ਘਟਨਾ ’ਤੇ ਵੀ ਸਵਾਲ ਚੁੱਕੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਵੋਟਾਂ ਦੀ ਚੋਰੀ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਹਿਰਾਸਤ ’ਚ ਲੈਣ ਲਈ ਪੁਲਿਸ ਮੁਲਾਜ਼ਮ ਜੁੱਤੇ ਪਾ ਕੇ ਤੇ ਨੰਗੇ ਸਿਰ ਗੁਰੂ ਘਰ ਅੰਦਰ ਦਾਖ਼ਲ ਹੋਏ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵਾਲ ਕੀਤਾ ਕਿ ਕੀ ਭਾਜਪਾ ਵੀ 1984 ਦੇ ਆਪ੍ਰੇਸ਼ਨ ਬਲੂ ਸਟਾਰ ਵਾਂਗ ਸਿੱਖ ਭਾਈਚਾਰੇ ਦੇ ਜ਼ਖ਼ਮਾਂ ਨੂੰ ਮੁੜ ਡੂੰਘਾ ਕਰਨਾ ਚਾਹੁੰਦੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਸਭ ਲਈ ਸ਼ਰਨ ਸਥਾਨ ਹੈ ਅਤੇ ਉੱਥੇ ਅਜਿਹੀ ਕਾਰਵਾਈ ਨਿੰਦਣਯੋਗ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਘਟਨਾ ’ਤੇ ਹੁਣ ਤੱਕ ਚੁੱਪੀ ਧਾਰੀ ਹੋਈ ਹੈ। ‘ਆਪ’ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸ ਮਾਮਲੇ ’ਤੇ ਜਵਾਬ ਮੰਗਿਆ।
ਇਸ ਦੌਰਾਨ ‘ਆਪ’ ਦਿੱਲੀ ਇਕਾਈ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਇਸ ਵਿੱਚ ਦਿੱਲੀ ਪੁਲਿਸ ਦੇ ਜਵਾਨ ਇੱਕ ਸਿੱਖ ਪ੍ਰਦਰਸ਼ਨਕਾਰੀ ਨੂੰ ਸੜਕ ’ਤੇ ਘਸੀਟਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟੈਗ ਕਰਦਿਆਂ ਕਿਹਾ ਕਿ ਜੇ ਵੀਡੀਓ ਸਹੀ ਹੈ ਤਾਂ ਇਹ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਪ੍ਰਦਰਸ਼ਨਕਾਰੀਆਂ ਦੇ ਕੱਪੜੇ ਨਹੀਂ ਲਾਹ ਸਕਦੀ।