'ਆਪ' ਨੇ ਸੂਬੇ ਦੀਆਂ ਸਵਾ ਕਰੋੜ ਔਰਤਾਂ ਨਾਲ ਮਾਰੀ ਠੱਗੀ, ਸਿਰਫ਼ 36 ਲੱਖ ਨੂੰ ਲਾਭ ਕਿਉਂ? ਕੇਵਲ ਸਿੰਘ ਢਿੱਲੋਂ ਨੇ ਘੇਰੀ ਸਰਕਾਰ; ਕਿਹਾ- 'ਲੋਕ ਮਿਲਣੀ' ਮਹਿਜ਼ ਸਿਆਸੀ ਡਰਾਮਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲੰਮੇ ਹੱਥੀ ਲੈਂਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਨੇ ਸੂਬੇ ਦੀਆਂ ਔਰਤਾਂ ਨਾਲ ਸਰਾਸਰ ਧੋਖਾ ਕੀਤਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਚੋਣਾਂ ਵੇਲੇ 'ਆਪ' ਨੇ 18 ਸਾਲ ਤੋਂ ਉੱਪਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਅਹਦੇ ਤੋਂ ਮੁੱਕਰ ਕੇ ਔਰਤਾਂ ਨਾਲ ਵੱਡੀ ਠੱਗੀ ਮਾਰ ਰਹੀ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਇਹ ਜਵਾਬ ਦੇਣ ਕਿ ਬਾਕੀ ਔਰਤਾਂ ਨੂੰ ਕਿਉਂ ਨਹੀਂ ਇਹ ਰਾਸ਼ੀ ਦਿੱਤੀ ਜਾ ਰਹੀ। ਸੂਬੇ 'ਚ ਸਵਾ ਕਰੋੜ ਔ
Publish Date: Fri, 03 Jul 2026 01:22 PM (IST)
Updated Date: Fri, 03 Jul 2026 01:23 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ - ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲੰਮੇ ਹੱਥੀ ਲੈਂਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਨੇ ਸੂਬੇ ਦੀਆਂ ਔਰਤਾਂ ਨਾਲ ਸਰਾਸਰ ਧੋਖਾ ਕੀਤਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਚੋਣਾਂ ਵੇਲੇ 'ਆਪ' ਨੇ 18 ਸਾਲ ਤੋਂ ਉੱਪਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਅਹਦੇ ਤੋਂ ਮੁੱਕਰ ਕੇ ਔਰਤਾਂ ਨਾਲ ਵੱਡੀ ਠੱਗੀ ਮਾਰ ਰਹੀ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਇਹ ਜਵਾਬ ਦੇਣ ਕਿ ਬਾਕੀ ਔਰਤਾਂ ਨੂੰ ਕਿਉਂ ਨਹੀਂ ਇਹ ਰਾਸ਼ੀ ਦਿੱਤੀ ਜਾ ਰਹੀ। ਸੂਬੇ 'ਚ ਸਵਾ ਕਰੋੜ ਔਰਤਾਂ ਹਨ ਪਰ ਸਿਰਫ 36 ਲੱਖ ਨੂੰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਦੀ ਲੋਕ ਮਿਲਣੀ ਨੂੰ ਸਿਆਸੀ ਡਰਾਮਾ ਦੱਸਦੇ ਹੋ ਕਿਹਾ ਕਿ ਆਮ ਲੋਕਾਂ ਨੂੰ ਘਰਾਂ 'ਚ ਨਜ਼ਰਬੰਦ ਕੀਤਾ ਜਾਂਦਾ ਹੈ। ਕੇਜਰੀਵਾਲ ਕਹਿੰਦਾ ਕੁਝ ਹੋਰ ਹੈ ਤੇ ਕਰਦਾ ਕੁੱਝ ਹੋਰ।
ਕੇਜਰੀਵਾਲ ਦੱਸਣ ਕਿ 20 ਹਜ਼ਾਰ ਕਰੋੜ ਰੁਪਏ ਮਾਇਨਿੰਗ ਵਾਲੇ ਕਿੱਥੇ ਹਨ? ਉਨ੍ਹਾਂ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਅੱਜ ਮਾਈਨਿੰਗ ਬੰਦ ਹੋ ਗਈ? ਕੀ ਮਾਈਨਿੰਗ ਦਾ ਪੈਸਾ ਉਪਰ ਤਕ ਜਾਂਦਾ ਹੈ? ਉਨ੍ਹਾਂ ਕਿਹਾ ਕਿ ਭਾਜਪਾ ਹਰੇਕ ਔਰਤ ਨੂੰ ਹਜ਼ਾਰ ਰੁਪਏ ਦੇਣ ਦੀ ਮੰਗ ਤਕ ਸੰਘਰਸ ਜ਼ਾਰੀ ਰੱਖੇਗੀ। ਮੁਲਾਜ਼ਮਾਂ ਨੂੰ ਡੀਏ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮਾਂ ਨਾਲ ਧੱਕਾ ਕਿਉਂ? ਉਨ੍ਹਾਂ ਕਿਹਾ ਕਿ ਸਕੀਮਾਂ ਦਾ ਲਾਭ ਗਰੀਬ ਅਤੇ ਲੋੜਵੰਦਾਂ ਨੂੰ ਮਿਲਣਾ ਚਾਹੀਦਾ ਹੈ। ਕੇਵਲ ਸਿੰਘ ਢਿੱਲੋਂ ਨੇ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਜ਼ਮੀਨ ਹੱੜਪਣ ਦੀ ਕੋਸ਼ਿਸ਼ 'ਚ ਹੈ। ਕਾਂਗਰਸ 'ਚ ਕੁਰਸੀ ਦੀ ਲੜਾਈ ਹੈ। ਢਿੱਲੋਂ ਨੇ ਕਿਹਾ ਕਿ ਹਰਿਆਣਾ 'ਚ ਔਰਤਾਂ ਨੂੰ 2100 ਰੁਪਏ ਮਿਲ ਰਹੇ ਹਨ।