- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਰਵੇਖਣ ਦੇ ਨਤੀਜੇ ਜਨਤਕ ਕਿਉਂ ਨਹੀਂ ਕਰਦੀ, ਜਿਸ ’ਤੇ ਭਗਵੰਤ ਮਾਨ ਸਰਕਾਰ ਨੇ 250 ਕਰੋੜ ਰੁਪਏ ਖ਼ਰਚ ਕੀਤੇ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਨਸ਼ਿਆਂ ਦੀ ਸਮੱਸਿਆ ਬਾਰੇ ਕਰਵਾਏ ਗਏ ਇਸ ਸਰਵੇਖਣ ਵਿੱਚ ਕੀ ਤੱਥ ਸਾਹਮਣੇ ਆਏ ਹਨ, ਸਰਕਾਰ ਇਸ ਦੀ ਰਿਪੋਰਟ ਜਨਤਕ ਕਰਨ ਤੋਂ ਕਿਉਂ ਝਿਜਕ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 3 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੌਣੇ ਪੰਜ ਸਾਲ ਬੀਤਣ ਤੋਂ ਬਾਅਦ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਸਿਰ ਕਿਉਂ ਭੰਨ ਰਹੀ ਹੈ।
ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਰਵੇਖਣ ਦੇ ਨਤੀਜੇ ਜਨਤਕ ਕਿਉਂ ਨਹੀਂ ਕਰਦੀ, ਜਿਸ ’ਤੇ ਭਗਵੰਤ ਮਾਨ ਸਰਕਾਰ ਨੇ 250 ਕਰੋੜ ਰੁਪਏ ਖ਼ਰਚ ਕੀਤੇ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਨਸ਼ਿਆਂ ਦੀ ਸਮੱਸਿਆ ਬਾਰੇ ਕਰਵਾਏ ਗਏ ਇਸ ਸਰਵੇਖਣ ਵਿੱਚ ਕੀ ਤੱਥ ਸਾਹਮਣੇ ਆਏ ਹਨ, ਸਰਕਾਰ ਇਸ ਦੀ ਰਿਪੋਰਟ ਜਨਤਕ ਕਰਨ ਤੋਂ ਕਿਉਂ ਝਿਜਕ ਰਹੀ ਹੈ। ਹਰਪਾਲ ਚੀਮਾ ਅਖ਼ਬਾਰੀ ਰਿਪੋਰਟਾਂ ਦੇ ਅੰਕੜੇ ਦੱਸ ਨੇ ਆਪਣੇ ਮੂੰਹੋਂ ਮਿੱਠੂ ਬਣਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੀਆਈਟੀ-ਐਨਡੀਪੀਐਸ ਐਕਟ ਨੂੰ ਲਾਗੂ ਕਰਨ ਵਿੱਚ ਇੰਨੀ ਦੇਰੀ ਕਿਉਂ ਕੀਤੀ ਅਤੇ ਇਸ ਦੇ ਪਿੱਛੇ ਕੀ ਕਾਰਨ ਸਨ।