- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੇ ਕਿਹਾ ਕਿ ਹਾਲੇ ਤੱਕ ਕੋਰਟ ਵੱਲੋਂ ਵੀ ਇਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਇਨ੍ਹਾਂ ਦੀ ਮਨਸ਼ਾ ਸਿਰਫ਼ ਮਾਮਲੇ ਨੂੰ ਲਟਕਾਉਣ ਦੀ ਹੈ, ਕਿਉਂਕਿ ਇਹ ਜਾਣਦੇ ਹਨ ਕਿ ਜੇਕਰ ਜਾਂਚ ਅੱਗੇ ਵੱਧੀ ਤਾਂ ਇਸ ਦਾ ਸੇਕ ਪੰਜਾਬ ਦੀ ਲੁੱਟ ਦੇ ਅਸਲ ਸੂਤਰਧਾਰਾਂ ਤੱਕ ਪਹੁੰਚਣਾ ਯਕੀਨੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਆਪ ਆਗੂਆਂ ਨੇ ਕੋਈ ਬੇਈਮਾਨੀ ਨਹੀਂ ਕੀਤੀ ਤਾਂ ਫਿਰ ਡਰਦੇ ਮਾਰੇ ਕਦੇ ਹਾਈ ਕੋਰਟ ਤੇ ਸੁਪਰੀਮ ਕੋਰਟ ਕਿਉਂ ਭੱਜ ਕੇ ਜਾ ਰਹੇ ਹਨ। ਜਾਖੜ ਨੇ ਕਿਹਾ ਕਿ ਆਪ ਆਗੂਆਂ ਦਾ ਸੀਬੀਆਈ ਜਾਂਚ ਖਿਲਾਫ ਕੋਰਟ ਜਾਣਾ ਹੀ ਆਪਣੇ ਆਪ ਵਿਚ ਸਬੂਤ ਹੈ ਕਿ ਇਨ੍ਹਾਂ ਦੀ ਦਾਲ ਕਿੰਨੀ ਕਾਲ਼ੀ ਹੈ। ਉਨ੍ਹਾਂ ਨੇ ਕਿਹਾ ਕਿ ਹਾਲੇ ਤੱਕ ਕੋਰਟ ਵੱਲੋਂ ਵੀ ਇਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਇਨ੍ਹਾਂ ਦੀ ਮਨਸ਼ਾ ਸਿਰਫ਼ ਮਾਮਲੇ ਨੂੰ ਲਟਕਾਉਣ ਦੀ ਹੈ, ਕਿਉਂਕਿ ਇਹ ਜਾਣਦੇ ਹਨ ਕਿ ਜੇਕਰ ਜਾਂਚ ਅੱਗੇ ਵੱਧੀ ਤਾਂ ਇਸ ਦਾ ਸੇਕ ਪੰਜਾਬ ਦੀ ਲੁੱਟ ਦੇ ਅਸਲ ਸੂਤਰਧਾਰਾਂ ਤੱਕ ਪਹੁੰਚਣਾ ਯਕੀਨੀ ਹੈ। ਜਾਖੜ ਨੇ ਕਿਹਾ ਕਿ ਸੀਬੀਆਈ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਹਾਈ ਕੋਰਟ ਤੇ ਸੁਪਰੀਮ ਕੋਰਟ ਤੋਂ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਫੌਰੀ ਰਾਹਤ ਨਹੀਂ ਮਿਲੀ ਹੈ। ਇਸੇ ਦਾ ਨਤੀਜਾ ਹੈ ਕਿ ਪੰਜਾਬ ਦੇ ਮੰਤਰੀਆਂ ਤੇ ਸਰਕਾਰ ਦੇ ਦਫ਼ਤਰਾਂ ਵਿਚ ਬੈਠੇ ਆਮ ਆਦਮੀ ਪਾਰਟੀ ਦੇ ਧਾੜਵੀਆਂ ਨੇ ਵੀ ਸਾਮਾਨ ਬੰਨ੍ਹਣਾ ਸ਼ੁਰੂ ਕਰ ਦਿੱਤਾ ਹੈ। ਮੰਤਰੀ ਵੀ ਆਪਣੀਆਂ ਅਧਿਕਾਰਤ ਕੋਠੀਆਂ ਵਿਚ ਆਉਣ ਦੀ ਤਿਆਰੀ ਸ਼ੁਰੂ ਕਰ ਲੈਣ, ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮਿਲਣ ਵਾਲੇ ਹਨ।