ਸੁਰਜੀਤ ਸਿੰਘ ਕੋਹਾੜ, ਲਾਲੜੂ : ਹਲਕਾ ਡੇਰਾਬਸੀ ਤੋਂ ਆਪ ਆਗੂ ਅਤੇ ਪੰਜਾਬ ਰਾਜ ਪ੍ਰੰਚਾਇਤ ਪ੍ਰਰੀਸ਼ਦ ਦੇ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਵਿਖੇ ਪਾਰਟੀ ਵਰਕਰਾਂ ਦੀ ਨਾਲ ਇਕ ਮੀਟਿੰਗ ਕੀਤੀ, ਜਿਸ 'ਚ ਆਮ ਆਦਮੀ ਪਾਰਟੀ ਪੰਜਾਬ ਹਾਈ ਕਮਾਂਡ ਦੇ ਦਿਸ਼ਾਂ- ਨਿਰਦੇਸ਼ਾਂ ਅਨੁਸਾਰ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਪਾਰਟੀ ਵਰਕਰਾਂ ਨੂੰ ਬਿਨਾਂ ਪਾਰਟੀ ਦੇ ਝੰਡੇ ਤੋਂ ਕਿਸਾਨੀ ਸੰਘਰਸ਼ 'ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਕਿਸਾਨ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੜਕਾਂ ਤੇ ਰੇਲਵੇ ਸਟੇਸ਼ਨਾਂ 'ਤੇ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨੀ ਆਰਡੀਨੈਂਸਾਂ ਨਾਲ ਕੇਵਲ ਕਿਸਾਨ ਹੀ ਨਹੀਂ ਸਗੋਂ ਪੰਜਾਬ ਦਾ ਹਰ ਵਰਗ ਪ੍ਰਭਾਵਿਤ ਹੋਵੇਗਾ। ਰੰਧਾਵਾ ਨੇ ਕਿਹਾ ਕਿ ਹੱਡਭੰਵਨੀ ਮਿਹਨਤ ਕਰਕੇ ਦੇਸ਼ ਦੇ ਲੋਕਾਂ ਦਾ ਿਢੱਡ ਭਰਨ ਵਾਲੇ ਅੰਨਦਾਤਾ ਦੀ ਗੱਲ ਕੇਂਦਰ ਸਰਕਾਰ ਤਾਂ ਕਿ ਸੂਬਾ ਸਰਕਾਰ ਵੀ ਨਹੀਂ ਸੁਣ ਰਹੀ ਹੈ। ਉਨ੍ਹਾਂ ਆਪ ਵਰਕਰਾਂ ਨੂੰ ਅਪੀਲ ਕੀਤੀ ਕੇ 26 ਅਤੇ 27 ਨਵੰਬਰ ਦੇ ਕਿਸਾਨੀ ਸੰਘਰਸ਼ ਵਿਚ ਵੱਧ ਚੜ੍ਹ ਕੇ ਪੁੱਜਣ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਜਾਸਤਨਾ ਕਲਾਂ, ਹਰੀਸ਼ ਮਦਾਨ, ਕੇਸਰ ਸਿੰਘ ਟਿਵਾਣਾ, ਅਵਤਾਰ ਪੁਨਸਰ, ਪ੍ਰਮੋਦ ਰਾਣਾ ਬਿੱਟੂ, ਅਜੈ ਕੁਮਾਰ, ਜੋਰਾਵਰ ਸਿੰਘ, ਕੁਲਵੰਤ ਮਹਿਰਾ, ਟਿੰਕੂ, ਵਿਜੈ ਕੁਮਾਰ, ਬਚਨ ਸਿੰਘ, ਤਜਿੰਦਰ ਸਿੰਘ, ਮੋਹਨ ਸਿੰਘ, ਰਵੀ ਰਾਣਾ, ਮੌਲਕ ਸਿੰਘ ਆਦਿ ਵੀ ਹਾਜ਼ਰ ਸਨ।