ਨਾਭਾ ਤੋਂ 'ਆਪ' ਵਿਧਾਇਕ ਦੇਵ ਮਾਨ ਵਿਵਾਦਾਂ 'ਚ: ਸੁਰੱਖਿਆ ਮੁਲਾਜ਼ਮਾਂ ਤੋਂ ਨੌਜਵਾਨ ਦੀ ਕੁੱਟਮਾਰ ਕਰਵਾਉਣ ਦੇ ਦੋਸ਼, ਭਾਜਪਾ ਨੇ ਕੇਸ ਦਰਜ ਕਰਨ ਦੀ ਕੀਤੀ ਮੰਗ
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਮੋਟਰਸਾਈਕਲ ਦੀ ਮਾਮੂਲੀ ਟੱਕਰ ਤੋਂ ਬਾਅਦ ਵਿਧਾਇਕ ਨੇ ਨੌਜਵਾਨ ਦਾ ਪਿੱਛਾ ਕੀਤਾ ਅਤੇ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਉਸ ਦੀ ਕੁੱਟਮਾਰ ਕਰਵਾਈ।
Publish Date: Tue, 20 Oct 2026 08:40 AM (IST)
Updated Date: Tue, 20 Oct 2026 08:44 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਨਾਭਾ ਤੋਂ ‘ਆਪ’ ਵਿਧਾਇਕ ਦੇਵ ਮਾਨ ’ਤੇ ਨੌਜਵਾਨ ਦੀ ਆਪਣੇ ਸੁਰੱਖਿਆ ਮੁਲਾਜ਼ਮਾਂ ਤੋਂ ਕੁੱਟਮਾਰ ਕਰਵਾਉਣ ਦੇ ਦੋਸ਼ ਲੱਗਣ ਮਗਰੋਂ ਭਾਜਪਾ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਮੋਟਰਸਾਈਕਲ ਦੀ ਮਾਮੂਲੀ ਟੱਕਰ ਤੋਂ ਬਾਅਦ ਵਿਧਾਇਕ ਨੇ ਨੌਜਵਾਨ ਦਾ ਪਿੱਛਾ ਕੀਤਾ ਅਤੇ ਆਪਣੇ ਸੁਰੱਖਿਆ ਕਰਮਚਾਰੀਆਂ ਤੋਂ ਉਸ ਦੀ ਕੁੱਟਮਾਰ ਕਰਵਾਈ।
ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਨੌਜਵਾਨ ਨੂੰ ਲੱਤਾਂ ਮਾਰਦੇ ਦੇਖਿਆ ਜਾ ਸਕਦਾ ਹੈ ਅਤੇ ਇਹ ਜਨ ਪ੍ਰਤੀਨਿਧੀ ਦਾ ਗ਼ੈਰ-ਵਾਜਬ ਰਵੱਈਆ ਹੈ।
ਸ਼ਰਮਾ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ, ਭਾਵੇਂ ਉਹ ਵਿਧਾਇਕ ਹੀ ਕਿਉਂ ਨਾ ਹੋਵੇ।