CJI ਦੀ ਨਿਯੁਕਤੀ 'ਤੇ 'ਆਪ' ਦੇ ਵਿਰੋਧ 'ਤੇ ਵੜਿੰਗ ਭੜਕੇ; ਆਖਿਆ—ਇਹ ਰਵੱਈਆ ਬੇਹੱਦ ਨਿੰਦਣਯੋਗ
ਵੜਿੰਗ ਨੇ ਕਿਹਾ ਕਿ ਇਹ ਪਹਿਲਾਂ ਕਦੇ ਵੀ ਦੇਖਣ ਨੂੰ ਨਹੀਂ ਮਿਲਿਆ ਕਿ ਸੂਬਾ ਸਰਕਾਰ ਵੱਲੋਂ ਪ੍ਰਦੇਸ਼ ਦੇ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਯੁਕਤੀ ਉੱਪਰ ਇਤਰਾਜ਼ ਜਾਹਿਰ ਕਰਦਿਆਂ, ਵਿਰੋਧ ਕੀਤਾ ਗਿਆ ਹੋਵੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਜਿਹਾ ਕਰਨ ਦਾ ਇੱਕ ਹੋਰ ਸ਼ੱਕੀ ਮਾਣ ਪ੍ਰਾਪਤ ਕੀਤਾ ਹੈ।
Publish Date: Tue, 08 Sep 2026 08:28 AM (IST)
Updated Date: Tue, 08 Sep 2026 08:32 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਵਿਰੋਧ ਕਰਨ ’ਤੇ ਨਿੰਦਾ ਕੀਤੀ ਹੈ।
ਵੜਿੰਗ ਨੇ ਕਿਹਾ ਕਿ ਇਹ ਪਹਿਲਾਂ ਕਦੇ ਵੀ ਦੇਖਣ ਨੂੰ ਨਹੀਂ ਮਿਲਿਆ ਕਿ ਸੂਬਾ ਸਰਕਾਰ ਵੱਲੋਂ ਪ੍ਰਦੇਸ਼ ਦੇ ਹਾਈ ਕੋਰਟ ਦੇ ਚੀਫ ਜਸਟਿਸ ਦੀ ਨਿਯੁਕਤੀ ਉੱਪਰ ਇਤਰਾਜ਼ ਜਾਹਿਰ ਕਰਦਿਆਂ, ਵਿਰੋਧ ਕੀਤਾ ਗਿਆ ਹੋਵੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਜਿਹਾ ਕਰਨ ਦਾ ਇੱਕ ਹੋਰ ਸ਼ੱਕੀ ਮਾਣ ਪ੍ਰਾਪਤ ਕੀਤਾ ਹੈ।
ਉਨ੍ਹਾਂ ਨੇ ਸਵਾਲ ਕੀਤਾ ਕਿ ਆਪ ਸਰਕਾਰ ਇਸ ਸਟੈਂਡ ਨਾਲ ਕੀ ਸੁਨੇਹਾ ਦੇਣਾ ਚਾਹੁੰਦੀ ਹੈ? ਇਹ ਨਿਆਂਪਾਲਿਕਾ ਦੀ ਆਜ਼ਾਦੀ ਨੂੰ ਚੁਣੌਤੀ ਦੇਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦੇ ਬਰਾਬਰ ਹੈ, ਜੋ ਕਿ ਆਜ਼ਾਦੀ ਅਤੇ ਲੋਕਤੰਤਰ ਲਈ ਖ਼ਤਰਨਾਕ ਹੈ, ਕਿਉਂਕਿ ਇੱਕ ਸੁਤੰਤਰ ਨਿਆਂਪਾਲਿਕਾ ਹੀ ‘ਆਪ’ ਵਰਗੀਆਂ ਤਾਕਤਾਂ ਦੇ ਵਿਰੁੱਧ ਆਜ਼ਾਦੀ ਅਤੇ ਲੋਕਤੰਤਰ ਦੀ ਅਸਲ ਰੱਖਿਅਕ ਹੈ, ਜਿਨ੍ਹਾਂ ਨੇ ਸੱਤਾ ਦੀ ਦੁਰਵਰਤੋਂ ਵਿੱਚ ਰਿਕਾਰਡ ਕਾਇਮ ਕੀਤਾ ਹੈ।