- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਜ਼ੀਰਕਪੁਰ ਨੂੰ ਅਗਲੇ ਹਫ਼ਤੇ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਪ੍ਰਧਾਨ ਦੇ ਨਾਮ ’ਤੇ ਅੰਤਿਮ ਮੋਹਰ ਲਾ ਦਿੱਤੀ ਹੈ ਅਤੇ ਇਸ ਦਾ ਰਸਮੀ ਐਲਾਨ ਕੌਂਸਲਰਾਂ ਦੀ ਹੋਣ ਵਾਲੀ ਬੈਠਕ ਦੌਰਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 26 ਮਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ 31 ਵਿਚੋਂ 16 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ।

ਜੇਐੱਸ ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ। ਨਗਰ ਕੌਂਸਲ ਜ਼ੀਰਕਪੁਰ ਨੂੰ ਅਗਲੇ ਹਫ਼ਤੇ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਪ੍ਰਧਾਨ ਦੇ ਨਾਮ ’ਤੇ ਅੰਤਿਮ ਮੋਹਰ ਲਾ ਦਿੱਤੀ ਹੈ ਅਤੇ ਇਸ ਦਾ ਰਸਮੀ ਐਲਾਨ ਕੌਂਸਲਰਾਂ ਦੀ ਹੋਣ ਵਾਲੀ ਬੈਠਕ ਦੌਰਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 26 ਮਈ ਨੂੰ ਹੋਈਆਂ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ 31 ਵਿਚੋਂ 16 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਵੋਟ ਨੂੰ ਮਿਲਾ ਕੇ ਪਾਰਟੀ ਕੋਲ 17 ਮੈਂਬਰਾਂ ਦਾ ਬਹੁਮਤ ਹੈ, ਜੋ ਪ੍ਰਧਾਨ ਦੀ ਚੋਣ ਲਈ ਲੋੜੀਂਦੇ ਬਹੁਮਤ ਤੋਂ ਇਕ ਵੱਧ ਹੈ। ਇਸ ਕਾਰਨ ਪ੍ਰਧਾਨ ਦੀ ਚੋਣ ਵਿਚ ਪਾਰਟੀ ਨੂੰ ਕਿਸੇ ਕਿਸਮ ਦਾ ਅੜਿਕਾ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ।