- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਕ ਫਰਜ਼ੀ ਵੀਡੀਓ ਨੂੰ ਆਧਾਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਵਿੱਚ ਮੁੱਖ ਮੰਤਰੀ ਨੇ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਪੰਜਾਬ ਵਿੱਚ ਵਿਕਾਸ ਦੀ ਗੱਡੀ ਹੁਣ ਲੀਹ 'ਤੇ ਹੈ। ਪਾਰਟੀ ਦੀ ਲੋਕਾਂ ਵਿੱਚ ਲਗਾਤਾਰ ਵੱਧ ਰਹੀ ਲੋਕ ਪ੍ਰਿਅਤਾ ਨੂੰ ਦੇਖ ਕੇ ਵਿਰੋਧੀ ਘਬਰਾ ਗਏ ਹਨ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਕਥਿਤ ਵਿਵਾਦਤ ਵੀਡੀਓ ਦਾ ਮੁੱਦਾ ਕਾਫੀ ਭਖਿਆ ਹੈ। ਆਮ ਆਦਮੀ ਪਾਰਟੀ (AAP) ਵਲੰਟੀਅਰ ਸੜਕਾਂ 'ਤੇ ਉਤਰ ਆਏ ਹਨ। ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਚਾਵਲਾ ਟ੍ਰੈਫਿਕ ਲਾਈਟ ਪੁਆਇੰਟ 'ਤੇ ਆਪ ਵਲੰਟੀਅਰਾਂ ਨੇ ਅਕਾਲੀ ਦਲ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਕ ਫਰਜ਼ੀ ਵੀਡੀਓ ਨੂੰ ਆਧਾਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਵਿਚ ਮੁੱਖ ਮੰਤਰੀ ਨੇ ਸਾਰੀਆਂ ਗਰੰਟੀਆਂ ਅਤੇ ਵਾਅਦੇ ਪੂਰੇ ਕਰ ਦਿੱਤੇ ਹਨ ਤੇ ਪੰਜਾਬ 'ਚ ਵਿਕਾਸ ਦੀ ਗੱਡੀ ਹੁਣ ਲੀਹ 'ਤੇ ਹੈ। ਪਾਰਟੀ ਦੀ ਲੋਕਾਂ ਵਿੱਚ ਲਗਾਤਾਰ ਵੱਧ ਰਹੀ ਲੋਕ ਪ੍ਰਿਅਤਾ ਨੂੰ ਦੇਖ ਕੇ ਵਿਰੋਧੀ ਘਬਰਾ ਗਏ ਹਨ।
ਮੇਅਰ ਨੇ ਕਿਹਾ ਕਿ ਬੀਤੇ ਦਿਨੀਂ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਹੋਰਨਾਂ ਆਗੂਆਂ ਨੇ ਡੀਜੀਪੀ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਪੱਤਰ ਦਿੱਤੀ ਹੈ ਅਤੇ ਮੰਗ ਕੀਤੀ ਗਈ ਹੈ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਪ੍ਰੰਤੂ ਜਾਂਚ ਤੋਂ ਪਹਿਲਾਂ ਕਿਸੇ ਨੂੰ ਦੋਸ਼ੀ ਠਹਿਰਾਉਣਾ ਬਿਲਕੁਲ ਗਲਤ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਟਰੇਡਜ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁਹਾਲੀ ਹਲਕੇ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਹਰਜੀਤ ਸਿੰਘ ਢਿੱਲੋਂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਅਤੇ ਆਗੂ ਅਤੇ ਵਲੰਟੀਅਰ ਵੱਡੀ ਗਿਣਤੀ 'ਚ ਮੌਜੂਦ ਸਨ। ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾਕਟਰ ਸੰਨੀ ਅਹਲੂਵਾਲੀਆ ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਨੂ ਬੱਬਰ ਕੌਂਸਲਰ ਕਮਲਜੀਤ ਕੌਰ ਸੋਹਾਣਾ ਹਰਪਾਲ ਸਿੰਘ ਬਰਾੜ ਵੀ ਮੌਜੂਦ ਸਨ।