- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਅਣਪ੍ਰਮਾਣਿਤ ਸਮੱਗਰੀ ’ਤੇ ਆਧਾਰਿਤ ਹਨ। ਪੰਨੂ ਨੇ ਕਿਹਾ ਕਿ ਚਰਿੱਤਰ ਹੱਤਿਆ ਅਕਾਲੀਆਂ ਦਾ ਇੱਕੋ-ਇੱਕ ਸਿਆਸੀ ਹਥਿਆਰ ਬਣ ਗਿਆ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਕਾਲੀ ਆਗੂ ਵਿਵਾਦ ਦੇ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਤਾਂ ਉਹ ਆਪਣੇ ਸਬੰਧਾਂ ਬਾਰੇ ਪਹਿਲਾਂ ਜਵਾਬ ਕਿਉਂ ਨਹੀਂ ਦਿੰਦੇ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਪਲਟਵਾਰ ਕਰਦਿਆਂ ਦੋਸ਼ ਲਗਾਇਆ ਕਿ ਅਕਾਲੀ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਤੋਂ ਪ੍ਰੇਰਿਤ ਮੁਹਿੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਅਣਪ੍ਰਮਾਣਿਤ ਸਮੱਗਰੀ ’ਤੇ ਆਧਾਰਿਤ ਹਨ। ਪੰਨੂ ਨੇ ਕਿਹਾ ਕਿ ਚਰਿੱਤਰ ਹੱਤਿਆ ਅਕਾਲੀਆਂ ਦਾ ਇੱਕੋ-ਇੱਕ ਸਿਆਸੀ ਹਥਿਆਰ ਬਣ ਗਿਆ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਕਾਲੀ ਆਗੂ ਵਿਵਾਦ ਦੇ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਤਾਂ ਉਹ ਆਪਣੇ ਸਬੰਧਾਂ ਬਾਰੇ ਪਹਿਲਾਂ ਜਵਾਬ ਕਿਉਂ ਨਹੀਂ ਦਿੰਦੇ।
ਮੀਡੀਆ ਸਾਹਮਣੇ ਤਸਵੀਰਾਂ ਪੇਸ਼ ਕਰਦਿਆਂ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਜੇਪੀ ਨੱਡਾ, ਮਨਜਿੰਦਰ ਸਿੰਘ ਸਿਰਸਾ ਅਤੇ ਰਵਨੀਤ ਸਿੰਘ ਬਿੱਟੂ ਸਮੇਤ ਭਾਜਪਾ ਆਗੂਆਂ ਨਾਲ ਤਸਵੀਰਾਂ ਦਿਖਾਈਆਂ। ਉਨ੍ਹਾਂ ਗੁਰੀ ਚਾਹਲ ਦੀਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਸਮਾਜਿਕ ਅਤੇ ਪਰਿਵਾਰਕ ਸਮਾਗਮਾਂ ਦੀਆਂ ਤਸਵੀਰਾਂ ਵੀ ਦਿਖਾਈਆਂ। ਉਨ੍ਹਾਂ ਹੁੰਦਲ ਦੀਆਂ ਅਕਾਲੀ ਆਗੂਆਂ ਨਾਲ ਤਸਵੀਰਾਂ ਦਾ ਵੀ ਹਵਾਲਾ ਦਿੱਤਾ।
ਪੰਨੂ ਨੇ ਬਿਕਰਮ ਸਿੰਘ ਮਜੀਠੀਆ ਤੋਂ ਸੱਤਾ ਅਤੇ ਪਿੰਡੀ ਨਾਲ ਸਬੰਧਾਂ ਅਤੇ ਉਨ੍ਹਾਂ ਦੀ ਦੌਲਤ ਵਿੱਚ ਹੋਏ ਵਾਧੇ ਬਾਰੇ ਵੀ ਸਵਾਲ ਕੀਤੇ। ਉਨ੍ਹਾਂ ਕਿਹਾ ਕਿ ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਅਕਾਲੀ ਆਗੂਆਂ ਨੂੰ ਆਪਣੇ ਸਿਆਸੀ ਅਤੇ ਨਿੱਜੀ ਸਬੰਧਾਂ ਬਾਰੇ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਦੇ ਸਮੇਂ ਨੂੰ ਨਹੀਂ ਭੁੱਲੇ। ਨਸ਼ਿਆਂ ਦੇ ਮੁੱਦੇ ’ਤੇ ਵੀ ਪੰਨੂ ਨੇ ਅਕਾਲੀ ਲੀਡਰਸ਼ਿਪ ’ਤੇ ਸਵਾਲ ਚੁੱਕੇ।
ਪੰਨੂ ਨੇ ਕਿਹਾ ਕਿ ਮਾਨ ਸਰਕਾਰ ਨੇ 600 ਯੂਨਿਟ ਤੱਕ ਮੁਫ਼ਤ ਬਿਜਲੀ, ਨਹਿਰੀ ਸਿੰਚਾਈ ਦੇ ਵਿਸਥਾਰ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਸੁਧਾਰ ਸਮੇਤ ਕਈ ਲੋਕ-ਪੱਖੀ ਕੰਮ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਪਾਣੀ ਦੀ ਵਰਤੋਂ ਵਿੱਚ ਵੱਡਾ ਵਾਧਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਨਿੱਜੀ ਹਮਲਿਆਂ ਅਤੇ ਚਰਿੱਤਰ ਹੱਤਿਆ ਦੀ ਸਿਆਸਤ ਨਾਲ ਸਰਕਾਰ ਦੇ ਕੰਮਾਂ ਨੂੰ ਨਹੀਂ ਛੁਪਾਇਆ ਜਾ ਸਕਦਾ ਅਤੇ ‘ਆਪ’ ਸਰਕਾਰ ਵਿਕਾਸ ਤੇ ਲੋਕ ਭਲਾਈ ਦੇ ਕੰਮਾਂ ’ਤੇ ਆਪਣਾ ਧਿਆਨ ਕੇਂਦਰਿਤ ਰੱਖੇਗੀ।