- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਵਿੱਚ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤ ਦਿੱਤਾ ਕਿ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਜਾਰੀ ਕੀਤੀ ਜਾਵੇਗੀ। ਜਿਸ ਸਬੰਧੀ ਅੱਜ ਦਿੱਲੀ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਸੀਨੀਅਰ ਆਗੂਆਂ ਵਿਚਕਾਰ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕੇਤ ਦਿੱਤਾ ਕਿ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।
ਸੂਤਰਾਂ ਅਨੁਸਾਰ ਪਹਿਲੀ ਸੂਚੀ ਵਿੱਚ ਕਰੀਬ 25 ਤੋਂ 30 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ। ਇਸ ਕਾਰਨ ਸ਼ਨੀਵਾਰ ਸਵੇਰੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਹੋਰ ਮੀਟਿੰਗ ਹੋਵੇਗੀ। ਇਸ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਅੰਤਿਮ ਮੋਹਰ ਲਗਾਈ ਜਾਵੇਗੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੇ ਹਨ।
ਫਿਲਹਾਲ ਪਾਰਟੀ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਪਹਿਲੀ ਸੂਚੀ ਵਿੱਚ ਕਿੰਨੀਆਂ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਪੜਾਅਵਾਰ ਤਰੀਕੇ ਨਾਲ ਉਮੀਦਵਾਰਾਂ ਦੇ ਨਾਂ ਸਾਹਮਣੇ ਲਿਆ ਸਕਦੀ ਹੈ।
ਜੇਕਰ ਸ਼ਨੀਵਾਰ ਨੂੰ ਪਹਿਲੀ ਸੂਚੀ ਜਾਰੀ ਹੁੰਦੀ ਹੈ ਤਾਂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਵਾਲੀਆਂ ਸ਼ੁਰੂਆਤੀ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਹੋ ਜਾਵੇਗੀ। ਸੂਚੀ ਜਾਰੀ ਹੋਣ ਨਾਲ ਪਾਰਟੀ ਦੀਆਂ ਚੋਣ ਤਿਆਰੀਆਂ ਨੂੰ ਵੀ ਗਤੀ ਮਿਲੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ ਸ਼ਨੀਵਾਰ ਨੂੰ ਹੋਣ ਵਾਲੀ ਮੀਟਿੰਗ ਅਤੇ ਇਸ ਵਿੱਚ ਐਲਾਨੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ’ਤੇ ਟਿਕੀਆਂ ਹੋਈਆਂ ਹਨ।