7ਸੀਐਚਡੀ7ਪੀ

ਕੈਪਸ਼ਨ : ਨਗਰ ਨਿਗਮ ਦੀ ਟੀਮ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ।

ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਨਿਗਮ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਦੇ ਸੁਪਰਡੈਂਟ ਜਸਵਿੰਦਰ ਸਿੰਘ ਦੀ ਅਗਵਾਈ 'ਚ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਫੇਜ਼-3 ਬੀ 2 ਦੀ ਮਾਰਕੀਟ 'ਚ ਹੋਏ ਨਾਜਾਇਜ਼ ਕਬਜੇ ਦੂਰ ਕਰਵਾਏ ਗਏ। ਇਸ ਮੌਕੇ ਗੱਲ ਕਰਦਿਆ ਉਹਨਾਂ ਕਿਹਾ ਕਿ ਨਗਰ ਨਿਗਮ ਦੀ ਟੀਮ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਤੇ ਹੋਰਨਾਂ ਫੇਜ਼ਾਂ 'ਚ ਵੀ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਗਰ ਨਿਗਮ ਦੀ ਟੀਮ ਵੱਲੋਂ ਫੇਜ਼-4 'ਚ ਲੱਗਦੀਆਂ ਰੇਹੜੀਆਂ ਫੜ੍ਹੀਆਂ ਨੂੰ ਹਟਾਇਆ ਗਿਆ ਹੈ, ਕਿਉਂਕਿ ਉੱਥੇ ਲੱਗਦੀਆਂ ਰੇਹੜੀਆਂ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਸੀ ਤੇ ਜਾਮ ਲੱਗਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਸੀ।