- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਮਾਡਾ 'ਤੇ ਹੋਈ ਕਾਰਵਾਈ ਬਿਲਕੁਲ ਜਾਇਜ਼ : ਗਿਆਨ ਸਿੰਘ ਛੱਤ

ਸ੍ਰੀ ਗਣੇਸ਼, ਪੰਜਾਬੀ ਜਾਗਰਣ, ਕੁਰਾਲੀ : ਪੰਜਾਬ ਸਰਕਾਰ ਦੇ ਕਮਾਊ ਅਦਾਰਿਆਂ ਗਮਾਡਾ ਅਤੇ ਪੁੱਡਾ ਵਿਚ ਹੋਈ ਈਡੀ ਦੀ ਕਾਰਵਾਈ ਨੂੰ ਲੈ ਕੇ ਕਾਂਗਰਸੀ ਆਗੂ ਗਿਆਨ ਸਿੰਘ ਛੱਤ ਨੇ ਕਿਹਾ ਹੈ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਪੁੱਡਾ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਗੜਬੜੀਆਂ ਅਤੇ ਕਥਿਤ ਬੇਨਿਯਮੀਆਂ ਦੀ ਜਾਂਚ ਹੋਣੀ ਚਾਹੀਦੀ ਹੈ।ਗਿਆਨ ਸਿੰਘ ਛੱਤ ਨੇ ਦੋਸ਼ ਲਗਾਇਆ ਕਿ ਇਨ੍ਹਾਂ ਅਦਾਰਿਆਂ ਵਿਚ ਅਰਬਾਂ-ਖਰਬਾਂ ਰੁਪਏ ਦੇ ਲੈਣ-ਦੇਣ ਅਤੇ ਪ੍ਰੋਜੈਕਟਾਂ ਸਬੰਧੀ ਕਈ ਸਵਾਲ ਖੜ੍ਹੇ ਹੁੰਦੇ ਰਹੇ ਹਨ, ਜਿਸ ਕਾਰਨ ਕੇਂਦਰੀ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਅਤੇ ਕਾਰਵਾਈ ਨੂੰ ਗ਼ਲਤ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਦਰਸ਼ੀ ਜਾਂਚ ਹੋਣੀ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਬੇਨਿਯਮੀਆਂ ਜਾਂ ਲੋਕਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਤਾਂ ਉਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਸਰਕਾਰੀ ਸੰਸਥਾਵਾਂ ਉੱਤੇ ਭਰੋਸਾ ਬਣਿਆ ਰਹੇ। ਗਿਆਨ ਸਿੰਘ ਛੱਤ ਨੇ ਮੰਗ ਕੀਤੀ ਕਿ ਜਾਂਚ ਏਜੰਸੀਆਂ ਪੂਰੇ ਮਾਮਲੇ ਦੀ ਗਹਿਰਾਈ ਨਾਲ ਪੜਤਾਲ ਕਰਨ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।