ਏਡੀਸੀ ਵੱਲੋਂ ਸੀਡਬਲਯੂ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ
ਏਡੀਸੀ ਵੱਲੋਂ ਸੀਡਬਲਯੂ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ
Publish Date: Tue, 10 Feb 2026 09:40 PM (IST)
Updated Date: Wed, 11 Feb 2026 04:17 AM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੀਤਿਕਾ ਸਿੰਘ ਵੱਲੋਂ ਸੀਡਬਲਯੂ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਸੀਡਬਲਯੂ ਸਰਵਿਸਿਜ਼ ਫਰਮ ਐੱਸਸੀਐੱਫ ਨੰ: 101, ਦੂਜੀ ਮੰਜ਼ਿਲ, ਫੇਜ਼-10, ਮੁਹਾਲੀ ਦੇ ਮਾਲਕ ਜਸਵੰਤ ਸਿੰਘ ਗਿੱਲ ਫੇਜ਼-2, ਰਣਜੀਤ ਇਨਕਲੇਵ, ਰਾਨੀਆਂ, ਜ਼ਿਲ੍ਹਾ ਲੁਧਿਆਣਾ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਈਲੈਟਸ ਦੇ ਕੰਮ ਲਈ ਲਾਇਸੈਂਸ ਨੰ: 396/ਆਈਸੀ ਮਿਤੀ 14 ਜੁਲਾਈ 2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 13 ਜੁਲਾਈ 2025 ਨੂੰ ਖ਼ਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੈਂਸੀ ਵੱਲੋਂ ਲਾਇਸੈਂਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੈਂਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੈਂਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ। ਉਕਤ ਤੱਥਾਂ ਦੇ ਸਨਮੁੱਖ ਸੀਡਬਲਯੂ ਸਰਵਿਸਿਜ਼ ਫਰਮ ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੈਂਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖ਼ਿਲਾਫ਼ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।