ਏਡੀਸੀ ਵੱਲੋਂ ਮੈਸਰਜ਼ ਬ੍ਰਿਜਿਸ ਕੰਸਲਟੈਂਟਸ ਫਰਮ ਦਾ ਲਾਇਸੈਂਸ ਰੱਦ
ਏਡੀਸੀ ਵੱਲੋਂ ਮੈਸਰਜ਼ ਬ੍ਰਿਜਿਸ ਕੰਸਲਟੈਂਟਸ ਫਰਮ ਦਾ ਲਾਇਸੈਂਸ ਰੱਦ
Publish Date: Thu, 08 Jan 2026 05:32 PM (IST)
Updated Date: Thu, 08 Jan 2026 05:33 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੀਤਿਕਾ ਸਿੰਘ ਵੱਲੋਂ ਮੈਸਰਜ਼ ਬ੍ਰਿਜਿਸ ਕੰਸਲਟੈਂਟਸ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਮੈਸਰਜ਼ ਬ੍ਰਿਜਿਸ ਕੰਸਲਟੈਂਟਸ ਫਰਮ ਸ਼ਾਪ ਨੰ: ਬੀ-015/01527, ਬੀਹਾਈਂਡ ਪੀਐੱਨਬੀ ਬੈਂਕ, ਬਡਾਲਾ ਰੋਡ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਗਗਨਦੀਪ ਸਿੰਘ ਪੁੱਤਰ ਰਾਜਿੰਦਰ ਸਿੰਘ, ਸਵਰਾਜ ਨਗਰ, ਖਰੜ ਅਤੇ ਸੁਨੀਲ ਅਗਰਵਾਲ ਪੁੱਤਰ ਜੈ ਪਾਲ ਐੱਸਸੀਐੱਫ ਨੰ. 24, ਗਿਆਨ ਮਾਰਕੀਟ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ, ਕੰਸਲਟੈਂਸੀ, ਕੋਚਿੰਗ ਇੰਸਟੀਚਿਊਟ ਆਫ਼ ਆਈਲੈਟਸ ਐਂਡ ਜਨਰਲ ਸੇਲਜ਼ ਏਜੰਟ ਲਈ ਲਾਇਸੈਂਸ ਨੰ: 404/ਆਈਸੀ ਮਿਤੀ 10 ਅਗਸਤ 2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 09 ਅਗਸਤ 2025 ਨੂੰ ਖ਼ਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਰਿਹਾਇਸ਼ੀ ਪਤੇ ਅਤੇ ਦਫ਼ਤਰੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੈਂਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫ਼ਤਰ ਬੰਦ ਹੋਣ ਕਰਕੇ, ਲਾਇਸੈਂਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੈਂਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ। ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮੈਸਰਜ਼ ਬ੍ਰਿਜਿਸ ਕੰਸਲਟੈਂਟਸ ਨੂੰ ਜਾਰੀ ਲਾਇਸੈਂਸ ਨੰ. 404/ਆਈਸੀ ਮਿਤੀ 10 ਅਗਸਤ 2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੈਂਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖ਼ਿਲਾਫ਼ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।