ਏਡੀਸੀ ਵੱਲੋਂ ਟਾਰਗੈਟ 9 ਫਰਮ ਦਾ ਲਾਇਸੈਂਸ ਰੱਦ
ਏਡੀਸੀ ਵੱਲੋਂ ਟਾਰਗੈਟ 9 ਫਰਮ ਦਾ ਲਾਇਸੈਂਸ ਰੱਦ
Publish Date: Tue, 10 Feb 2026 06:32 PM (IST)
Updated Date: Wed, 11 Feb 2026 04:08 AM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੀਤਿਕਾ ਸਿੰਘ ਵੱਲੋਂ ਟਾਰਗੈਟ 9 ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਟਾਰਗੈਟ 9 ਫਰਮ ਫੇਜ਼-5, ਮੁਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਦਰਸ਼ਨ ਸਿੰਘ ਵਾਸੀ ਗਿਲਕੋ ਵੈਲੀ, ਸੈਕਟਰ 127, ਖਰੜ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਨੰ: 399/ਆਈਸੀ 16 ਜੁਲਾਈ 2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 15 ਜੁਲਾਈ 2025 ਨੂੰ ਖ਼ਤਮ ਹੋ ਚੁੱਕੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੈਂਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੈਂਸ ਰੀਨਿਊ ਨਾ ਕਰਵਾਉਣ ਕਰਕੇ, ਲਾਇਸੈਂਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰ ਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰ ਕੇ, ਫਰਮ ਤੇ ਲਾਇਸੈਂਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ। ਉਕਤ ਤੱਥਾਂ ਦੇ ਸਨਮੁੱਖ ਟਾਰਗੈਟ 9 ਫਰਮ ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿਚ ਉਕਤ ਫਰਮ ਜਾਂ ਇਸ ਦੇ ਲਾਇਸੈਂਸੀ ਆਦਿ ਖ਼ਿਲਾਫ਼ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਕਤ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।