ਜੇਐੱਸ ਕਲੇਰ, ਜ਼ੀਰਕਪੁਰ

ਸੁਖਨਾ ਝੀਲ ਤੋਂ ਪਾਣੀ ਛੱਡੇ ਜਾਣ ਦੀ ਸੂਚਨਾ 'ਤੇ ਜ਼ੀਰਕਪੁਰ ਨਗਰ ਕੌਂਸਲ ਅਤੇ ਪ੍ਰਸ਼ਾਸਨ ਵੱਲੋਂ ਇਸ 'ਤੇ ਨਜ਼ਰ ਰੱਖੀ ਜਾ ਰਹੀ ਸੀ। ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੇਵੀਰ ਸਿੰਘ ਿਢੱਲੋਂ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਸੂਚਨਾ 'ਤੇ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਿਫ਼ਲਹਾਲ ਸੁਖਨਾ ਚੋਅ ਦਾ ਪਾਣੀ ਸਥਿਰ ਹੈ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ, ਜਿਸ ਲਈ ਅਧਿਕਾਰੀਆਂ ਦੀ ਟੀਮ ਦੇ ਨਾਲ-ਨਾਲ ਇਕ ਜੇਸੀਬੀ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਇਸ 'ਚ ਪਾਣੀ ਵਧਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਜਲ ਨਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਸਮੇਤ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੁਖਨਾ ਨਦੀ ਕਿਨਾਰੇ ਹੇਠਲੇ ਇਲਾਕਿਆਂ 'ਚ ਵਸੇ ਲੋਕਾਂ ਨੂੰ ਮੁਨੀਆਦੀ ਕਰਵਾ ਕੇ ਸੁਚੇਤ ਰਹਿਣ ਲਈ ਕਿਹਾ ਗਿਆ ਹੈ।