ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਮਾਨ ਸਰਕਾਰ ਨੇ ਬਦਲੇ 4 ਸੀਨੀਅਰ IAS ਅਧਿਕਾਰੀ; ਵਰੁਣ ਰੂਜਮ ਬਣੇ ਨਵੇਂ ਟਰਾਂਸਪੋਰਟ ਸਕੱਤਰ ਪੰਜਾਬ ਸਰਕਾਰ ਨੇ ਚਾਰ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ 'ਚੋਂ ਕਈ ਅਧਿਕਾਰੀਆਂ ਨੂੰ ਵਾਧੂ ਕਾਰਜਭਾਰ ਵੀ ਦਿੱਤਾ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਅਧਿਕਾਰੀ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।
Publish Date: Sat, 12 Sep 2026 12:56 PM (IST)
Updated Date: Sat, 12 Sep 2026 12:57 PM (IST)
ਰਾਜ ਬਿਊਰੋ, ਚੰਡੀਗੜ੍ਹ - ਪੰਜਾਬ ਸਰਕਾਰ ਨੇ ਚਾਰ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ 'ਚੋਂ ਕਈ ਅਧਿਕਾਰੀਆਂ ਨੂੰ ਵਾਧੂ ਕਾਰਜਭਾਰ ਵੀ ਦਿੱਤਾ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਅਧਿਕਾਰੀ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।
ਵਰੁਣ ਰੂਜਮ ਨੂੰ ਪ੍ਰਸ਼ਾਸਨਿਕ ਸਕੱਤਰ, ਟਰਾਂਸਪੋਰਟ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪ੍ਰਸ਼ਾਸਨਿਕ ਸਕੱਤਰ, ਖੇਡਾਂ ਅਤੇ ਯੁਵਾ ਸੇਵਾਵਾਂ ਦਾ ਵਾਧੂ ਕਾਰਜਭਾਰ ਵੀ ਸੌਂਪਿਆ ਗਿਆ ਹੈ।
ਸਾਕਸ਼ੀ ਸਾਹਨੀ ਨੂੰ ਵਿਸ਼ੇਸ਼ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਤੇ ਨੋਡਲ ਅਧਿਕਾਰੀ, ਐਂਟੀ-ਡਰੱਗ ਮੁਹਿੰਮ ਦਾ ਕੰਮ ਵੀ ਦੇਖਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਡਾਇਰੈਕਟਰ, ਖੇਡਾਂ ਅਤੇ ਯੁਵਾ ਸੇਵਾਵਾਂ ਦਾ ਵਾਧੂ ਕਾਰਜਭਾਰ ਵੀ ਦਿੱਤਾ ਗਿਆ ਹੈ।
ਸੰਦੀਪ ਰਿਸ਼ੀ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਮਿਸ਼ਨਰ, ਨਗਰ ਨਿਗਮ ਜਲੰਧਰ ਦਾ ਵਾਧੂ ਕਾਰਜਭਾਰ ਦਿੱਤਾ ਗਿਆ ਹੈ। ਉੱਥੇ ਹੀ ਨਿਕਾਸ ਕੁਮਾਰ ਨੂੰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਕੇ ਵਧੀਕ ਸਕੱਤਰ, ਆਮ ਪ੍ਰਸ਼ਾਸਨ ਅਤੇ ਤਾਲਮੇਲ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ।