- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੀਮਾ ਨੇ ਛੇ ਹੋਰ ਮੁਲਾਜ਼ਮ ਤੇ ਬੇਰੁਜ਼ਗਾਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵੀ ਬੈਠਕਾਂ ਕਰ ਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਇਨ੍ਹਾਂ ਵਿੱਚ 180 ਈਟੀਟੀ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ, ਈਟੀਟੀ 2364 ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਸ਼ਾਮਲ ਸਨ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਵਿੱਚ ਪ੍ਰਾਇਮਰੀ ਤੇ ਮਾਸਟਰ ਕੇਡਰ ਦੇ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦੀ ਇਸ਼ਤਿਹਾਰ ਜਾਰੀ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਭਰਤੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਨਿਰਦੇਸ਼ ਬੇਰੁਜ਼ਗਾਰ ਵਿਸ਼ੇਸ਼ ਅਧਿਆਪਕ ਫਰੰਟ ਪੰਜਾਬ ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਦਿੱਤੇ। ਜਥੇਬੰਦੀ ਨੇ ਭਰਤੀ ਜਲਦੀ ਸ਼ੁਰੂ ਕਰਨ ਲਈ ਮੰਗ-ਪੱਤਰ ਸੌਂਪਿਆ ਸੀ।
ਚੀਮਾ ਨੇ ਛੇ ਹੋਰ ਮੁਲਾਜ਼ਮ ਤੇ ਬੇਰੁਜ਼ਗਾਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵੀ ਬੈਠਕਾਂ ਕਰ ਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਇਨ੍ਹਾਂ ਵਿੱਚ 180 ਈਟੀਟੀ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ, ਈਟੀਟੀ 2364 ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਸ਼ਾਮਲ ਸਨ।
ਬੈਠਕਾਂ ਵਿੱਚ ਸੇਵਾਮੁਕਤ ਹੋਮਗਾਰਡਾਂ ਨੇ ਪੈਨਸ਼ਨ ਤੇ ਮਾਣ-ਭੱਤੇ ਨਾਲ ਜੁੜੇ ਲਾਭ, ਜਦਕਿ ਏਡਜ਼ ਕੰਟਰੋਲ ਸੁਸਾਇਟੀ ਦੇ ਠੇਕਾ ਮੁਲਾਜ਼ਮਾਂ ਨੇ ਪੱਕਾ ਕਰਨ, ਤਨਖਾਹ ਵਧਾਉਣ ਤੇ ਜੋਖ਼ਮ ਭੱਤਾ ਦੇਣ ਦੀ ਮੰਗ ਰੱਖੀ। ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਤਬਾਦਲਿਆਂ ਤੇ ਤਨਖਾਹ ਸਬੰਧੀ ਮਸਲੇ ਉਠਾਏ। ਚੀਮਾ ਨੇ ਸਬੰਧਤ ਮੰਗਾਂ ਦੀ ਸਥਿਤੀ ਸਪੱਸ਼ਟ ਕਰਦਿਆਂ ਜਾਇਜ਼ ਮਸਲਿਆਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।