- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਿਆ ਜਾਂਦਾ ਹੈ ਕਿ ਪੰਜਾਬ ਭਾਜਪਾ ਵਿਚ ਨਵੀਂ ਸੂਬਾਈ ਟੀਮ ਦੇ ਗਠਨ ਤੋਂ ਬਾਅਦ ਸੀਨੀਅਰ ਆਗੂਆਂ ਅਤੇ ਵਰਕਰਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਆਗੂਆਂ ਦੀ ਅਸੰਤੁਸ਼ਟੀ ਨੂੰ ਦੂਰ ਕਰਨ ਲਈ ਹਾਈਕਮਾਨ ਸਰਗਰਮ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਇਸ ਮੁੱਦੇ ਨੂੰ ਜਲਦੀ ਹੱਲ ਕਰਨ ਦੇ ਹੱਕ ਵਿਚ ਹੈ ਤਾਂ ਜੋ ਇਸ ਦਾ ਜਥੇਬੰਦੀ ਗਤੀਵਿਧੀਆਂ 'ਤੇ ਅਸਰ ਨਾ ਪਵੇ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਸਿਆਸੀ ਪਾਰਟੀਆਂ ’ਚ ਮਤਭੇਦ ਉਭਰਨ ਲੱਗੇ ਹਨ। ਕਾਂਗਰਸ ਤੋਂ ਬਾਅਦ ਪੰਜਾਬ ਭਾਜਪਾ ਅਤੇ ਵਾਰਿਸ ਪੰਜਾਬ ਜਥੇਬੰਦੀ ’ਚ ਵੀ ਸਿਆਸੀ ਆਗੂਆਂ ਦੀ ਨਾਰਾਜ਼ਗੀ ਸਾਹਮਣੇ ਆਉਣ ਲੱਗੀ ਹੈ।
ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਕਿਸੇ ਤਣ-ਪੱਤਣ ਨਹੀਂ ਲੱਗਿਆ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵੱਖ-ਵੱਖ ਜਿਲ੍ਹਿਆਂ ਵਿਚ ਹਰ ਬੂਥ ਕਾਂਗਰਸ ਮਜ਼ਬੂਤ ਪ੍ਰੋਗਰਾਮ ਤਹਿਤ ਆਗੂਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਸੀਨੀਅਰ ਆਗੂ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਨੂੰ ਮਿਲਣ ਲਈ ਚਿੱਠੀਆਂ ਲਿਖ ਰਹੇ ਹਨ। ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਗਏ ਵਿਸਥਾਰ ਤੋ ਬਾਅਦ ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਸੂਦ ਦੇ ਨਾਲ ਵੱਡੀ ਗਿਣਤੀ ਵਿਚ ਆਗੂਆਂ, ਵਰਕਰਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਇਸੇ ਤਰ੍ਹਾਂ ਭਾਜਪਾ ਦੇ ਕਿਸਾਨ ਨੇਤਾ ਸੁਖਮਿੰਦਰ ਸਿੰਘ ਗਰੇਵਾਲ ਵੀ ਪਾਰਟੀ ਛੱਡ ਚੁੱਕੇ ਹਨ। ਵੋਟਾਂ ਦੇ ਨੇੜੇ ਭਾਜਪਾ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਲੱਗੀ ਹੋਈ ਹੈ, ਪਰ ਦੂਜੇ ਪਾਸੇ ਪਾਰਟੀ ਦੇ ਟਕਸਾਲੀ ਆਗੂ ਤੇ ਵਰਕਰ ਦੁਖੀ ਹੋ ਕੇ ਕਿਨਾਰਾ ਕਰਨ ਲੱਗੇ ਹਨ।
ਦੱਸਿਆ ਜਾਂਦਾ ਹੈ ਕਿ ਪੰਜਾਬ ਭਾਜਪਾ ਵਿਚ ਨਵੀਂ ਸੂਬਾਈ ਟੀਮ ਦੇ ਗਠਨ ਤੋਂ ਬਾਅਦ ਸੀਨੀਅਰ ਆਗੂਆਂ ਅਤੇ ਵਰਕਰਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਆਗੂਆਂ ਦੀ ਅਸੰਤੁਸ਼ਟੀ ਨੂੰ ਦੂਰ ਕਰਨ ਲਈ ਹਾਈਕਮਾਨ ਸਰਗਰਮ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਇਸ ਮੁੱਦੇ ਨੂੰ ਜਲਦੀ ਹੱਲ ਕਰਨ ਦੇ ਹੱਕ ਵਿਚ ਹੈ ਤਾਂ ਜੋ ਇਸ ਦਾ ਜਥੇਬੰਦੀ ਗਤੀਵਿਧੀਆਂ 'ਤੇ ਅਸਰ ਨਾ ਪਵੇ। ਦੱਸਿਆ ਜਾਂਦਾ ਹੈ ਕਿ ਪਾਰਟੀ ਨੇ ਹਰਿਆਣਾ ਦੇ ਇੰਚਾਰਜ ਸਤੀਸ਼ ਪੂਨੀਆ ਨੂੰ ਮਸਲਾ ਹੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਪੂਨੀਆ ਪੰਜਾਬ ਦੌਰੇ ’ਤੇ ਆ ਸਕਦੇ ਹਨ ਅਤੇ ਉਨ੍ਹਾਂ ਦੇ ਦੌਰੇ ਦਾ ਮੁੱਖ ਉਦੇਸ਼ ਅਸੰਤੁਸ਼ਟ ਆਗੂਆਂ ਨਾਲ ਗੱਲ ਕਰਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਸੰਗਠਨ ਅੰਦਰ ਕਿਸੇ ਵੀ ਹੋਰ ਵਿਵਾਦ ਨੂੰ ਰੋਕਣਾ ਹੋਵੇਗਾ।
ਇਸਤੋ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਤਲਬ ਕੀਤਾ ਸੀ। ਨਿਤਿਨ ਨਵੀਨ ਨੇ ਸੂਬਾ ਕਾਰਜਕਾਰਨੀ ਕਮੇਟੀ ਦੇ ਗਠਨ ਬਾਰੇ ਵੀ ਸਵਾਲ ਉਠਾਏ। ਉਨ੍ਹਾਂ ਨੇ ਬਾਅਦ ਵਿਚ ਸਪੱਸ਼ਟ ਕੀਤਾ ਕਿ ਕੇਂਦਰੀ ਲੀਡਰਸ਼ਿਪ ਹੁਣ ਇਸ ਮਾਮਲੇ ਨੂੰ ਸੰਭਾਲੇਗੀ। ਨਤੀਜੇ ਵਜੋਂ, ਪੂਨੀਆ ਨੂੰ ਅਸੰਤੁਸ਼ਟੀ ਆਗੂਆਂ ਨਾਲ ਗੱਲਬਾਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ ਵਾਰਸ ਪੰਜਾਬ ਜਥੇਬੰਦੀ ਵਿਚ ਵੀ ਟਿਕਟਾਂ ਦੀ ਵੰਡ ਨੂੰ ਲੈ ਕੇ ਵਿਰੋਧ ਤੇ ਨਾਰਾਜ਼ਗੀ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਫਰੀਦਕੋਟ ਤੋ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਭੈਣ ਅੰਮ੍ਰਿਤ ਕੌਰ ਨੇ ਬਸੀ ਪਠਾਣਾ ਵਿਧਾਨ ਸਭਾ ਹਲਕੇ ਤੋ ਅਜ਼ਾਦ ਉਮੀਦਵਾਰ ਵਜੋ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਜਦਕਿ ਇੱਥੋ ਪਾਰਟੀ ਨੇ ਭਾਈ ਕੇਹਰ ਸਿੰਘ ਦੇ ਸਪੁੱਤਰ ਸਤਵੰਤ ਸਿੰਘ ਨੂੰ ਟਿਕਟ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਕੁੱਝ ਹੋਰ ਹਲਕਿਆਂ ਵਿਚ ਵੀ ਟਿਕਟਾਂ ਨੂੰ ਲੈ ਕੇ ਮਤਭੇਦ ਉਭਰਨ ਲੱਗੇ ਹਨ।