ਕੇਜਰੀਵਾਲ ਤੋਂ ਬਾਅਦ ਭਗਵੰਤ ਮਾਨ ਦਾ ਅਮਿਤ ਸ਼ਾਹ 'ਤੇ ਪਲਟਵਾਰ, ਬੋਲੇ- ‘ਮੇਰੇ ਬਾਰੇ ਬੋਲਣ ਤੋਂ ਪਹਿਲਾਂ ਸਲਾਹਕਾਰਾਂ ਨਾਲ ਸਲਾਹ ਕਰ ਲੈਂਦੇ’
ਭਗਵੰਤ ਮਾਨ ਨੇ ਪੋਸਟ ’ਚ ਲਿਖਿਆ ਹੈ ਕਿ ਅਮਿਤ ਸ਼ਾਹ ਨੂੰ ਉਨ੍ਹਾਂ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ-ਮਸ਼ਵਰਾ ਕਰ ਲੈਣਾ ਚਾਹੀਦਾ ਸੀ। ਉਨ੍ਹਾਂ ਬੀ.ਐੱਸ.ਐੱਫ. (BSF) ਦੇ ਅਧਿਕਾਰ ਖੇਤਰ ਦਾ ਜ਼ਿਕਰ ਕਰਦਿਆਂ ਕਿਹਾ ਕਿ 50 ਕਿਲੋਮੀਟਰ ਦੀ ਰੇਂਜ ਬੀ.ਐੱਸ.ਐੱਫ. ਕੋਲ ਹੈ। ਮੁੱਖ ਮੰਤਰੀ ਨੇ ਗੁਜਰਾਤ ਦੇ ਕਾਂਡਲਾ ਪੋਰਟ ਤੋਂ 3000 ਕਿਲੋ ਚਿੱਟਾ ਫੜੇ ਜਾਣ ਦਾ ਹਵਾਲਾ ਦਿੰਦਿਆਂ ਅਮਿਤ ਸ਼ਾਹ ਨੂੰ ਸਵਾਲ ਕੀਤਾ ਹੈ।
Publish Date: Fri, 16 Oct 2026 03:01 PM (IST)
Updated Date: Fri, 16 Oct 2026 03:04 PM (IST)
ਰੋਹਿਤ ਕੁਮਾਰ, ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਪੋਸਟ ਕਰਕੇ ਅਮਿਤ ਸ਼ਾਹ ਨੂੰ ਘੇਰਿਆ।
ਉਨ੍ਹਾਂ ਗੁਜਰਾਤ ਦੇ ਕਾਂਡਲਾ ਪੋਰਟ ਤੋਂ 3000 ਕਿਲੋ ਚਿੱਟਾ ਫੜੇ ਜਾਣ ਦਾ ਮੁੱਦਾ ਉਠਾਉਂਦਿਆਂ ਗ੍ਰਹਿ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ।
ਭਗਵੰਤ ਮਾਨ ਨੇ ਪੋਸਟ ’ਚ ਲਿਖਿਆ ਹੈ ਕਿ ਅਮਿਤ ਸ਼ਾਹ ਨੂੰ ਉਨ੍ਹਾਂ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ-ਮਸ਼ਵਰਾ ਕਰ ਲੈਣਾ ਚਾਹੀਦਾ ਸੀ।
ਉਨ੍ਹਾਂ ਬੀ.ਐੱਸ.ਐੱਫ. (BSF) ਦੇ ਅਧਿਕਾਰ ਖੇਤਰ ਦਾ ਜ਼ਿਕਰ ਕਰਦਿਆਂ ਕਿਹਾ ਕਿ 50 ਕਿਲੋਮੀਟਰ ਦੀ ਰੇਂਜ ਬੀ.ਐੱਸ.ਐੱਫ. ਕੋਲ ਹੈ। ਮੁੱਖ ਮੰਤਰੀ ਨੇ ਗੁਜਰਾਤ ਦੇ ਕਾਂਡਲਾ ਪੋਰਟ ਤੋਂ 3000 ਕਿਲੋ ਚਿੱਟਾ ਫੜੇ ਜਾਣ ਦਾ ਹਵਾਲਾ ਦਿੰਦਿਆਂ ਅਮਿਤ ਸ਼ਾਹ ਨੂੰ ਸਵਾਲ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, ''ਭਗਵੰਤ ਮਾਨ ਨੂੰ ਦੋਸ਼ੀ ਠਹਿਰਾਉਣ ਤੋਂ ਪਹਿਲਾਂ ਆਪਣੀ ਜ਼ਿੰਮੇਵਾਰੀ ਸੰਭਾਲੋ।'' ਉਨ੍ਹਾਂ ਅਮਿਤ ਸ਼ਾਹ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਸਲਾਹਕਾਰਾਂ ਵੱਲੋਂ ਲਿਖੇ ਗਏ ਟਵੀਟ ਨੂੰ ਕਾਪੀ-ਪੇਸਟ ਨਹੀਂ ਕਰਨਾ ਚਾਹੀਦਾ।
ਮਾਨ ਦਾ ਇਹ ਬਿਆਨ ਪੰਜਾਬ ’ਚ ਨਸ਼ੇ ਦੇ ਮੁੱਦੇ 'ਤੇ ਕੇਂਦਰ ਅਤੇ ਰਾਜ ਸਰਕਾਰ ਵਿਚਕਾਰ ਜਾਰੀ ਸਿਆਸੀ ਦੋਸ਼-ਪ੍ਰਤੀਦੋਸ਼ ਦੌਰਾਨ ਆਇਆ ਹੈ। ਮੁੱਖ ਮੰਤਰੀ ਨੇ ਆਪਣੀ ਪੋਸਟ ’ਚ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਅਤੇ ਗੁਜਰਾਤ ਦੇ ਕਾਂਡਲਾ ਪੋਰਟ 'ਤੇ ਫੜੇ ਗਏ ਨਸ਼ੀਲੇ ਪਦਾਰਥ ਦੀ ਖੇਪ ਦਾ ਜ਼ਿਕਰ ਕਰਕੇ ਨਸ਼ੇ ਦੇ ਮੁੱਦੇ 'ਤੇ ਕੇਂਦਰ ਦੀ ਜ਼ਿੰਮੇਵਾਰੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।