- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬ ਤੇ ਟੈਕਸੀ ਚਾਲਕਾਂ ਵੱਲੋਂ ਲਗਭਗ 100 ਦਿਨਾਂ ਤੋਂ ਚੱਲ ਰਹੇ ਧਰਨੇ ਤੇ 15 ਦਿਨਾਂ ਦੀ ਭੁੱਖ ਹੜਤਾਲ ਦੇ ਦਰਮਿਆਨ ਸਟੇਟ ਟਰਾਂਸਪੋਰਟ ਅਥਾਰਟੀ (ਐੱਸਟੀਏ) ਨੇ ਇਹ ਫੈਸਲਾ ਲਿਆ ਹੈ।

ਜਾਗਰਣ ਸੰਵਾਦਦਾਤਾ, ਚੰਡੀਗੜ੍ਹ : ਚੰਡੀਗੜ੍ਹ ’ਚ ਐਪ ਆਧਾਰਿਤ ਕੈਬ ਤੇ ਬਾਈਕ ਟੈਕਸੀ ਸੇਵਾਵਾਂ ਚਲਾਉਣ ਵਾਲੀਆਂ ਕੰਪਨੀਆਂ ’ਤੇ ਪ੍ਰਸ਼ਾਸਨ ਨੇ ਸ਼ਿਕੰਜਾ ਕੱਸ ਦਿੱਤਾ ਹੈ। ਓਲਾ ਤੇ ਇਨਡ੍ਰਾਈਵ ਤੋਂ ਬਾਅਦ ਹੁਣ ਊਬਰ ਤੇ ਰੈਪਿਡੋ ਦਾ ਐਗਰੀਗੇਟਰ ਲਾਇਸੈਂਸ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਐੱਸਟੀਏ ਸਕੱਤਰ ਤੇ ਲਾਇਸੈਂਸਿੰਗ ਅਥਾਰਟੀ ਨਿਤੀਸ਼ ਸਿੰਗਲਾ ਵੱਲੋਂ ਜਾਰੀ ਕੀਤਾ ਗਿਆ ਹੈ। ਕੈਬ ਤੇ ਟੈਕਸੀ ਚਾਲਕਾਂ ਵੱਲੋਂ ਲਗਭਗ 100 ਦਿਨਾਂ ਤੋਂ ਚੱਲ ਰਹੇ ਧਰਨੇ ਤੇ 15 ਦਿਨਾਂ ਦੀ ਭੁੱਖ ਹੜਤਾਲ ਦੇ ਦਰਮਿਆਨ ਸਟੇਟ ਟਰਾਂਸਪੋਰਟ ਅਥਾਰਟੀ (ਐੱਸਟੀਏ) ਨੇ ਇਹ ਫੈਸਲਾ ਲਿਆ ਹੈ।
ਐੱਸਟੀਏ ਦੇ ਹੁਕਮ ਅਨੁਸਾਰ, ਊਬਰ ਇੰਡੀਆ ਸਿਸਟਮਜ਼ ਪ੍ਰਾਈਵੇਟ ਲਿਮਟਿਡ ਤੇ ਰੋਪੇਨ ਟਰਾਂਸਪੋਰਟੇਸ਼ਨ ਸਰਵਿਸਿਜ਼ (ਰੈਪਿਡੋ) ਖ਼ਿਲਾਫ਼ ਨਿਯਮਾਂ ਤੇ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ। ਕੰਪਨੀਆਂ ਨੂੰ ਕਈ ਵਾਰ ਨੋਟਿਸ ਜਾਰੀ ਕਰਕੇ ਨਿਯਮਾਂ ਦੀ ਪਾਲਣਾ ਕਰਨ ਦਾ ਮੌਕਾ ਦਿੱਤਾ ਗਿਆ, ਪਰ ਉਨ੍ਹਾਂ ਵੱਲੋਂ ਸੰਤੋਸ਼ਜਨਕ ਜਵਾਬ ਤੇ ਲੋੜੀਂਦੇ ਦਸਤਾਵੇਜ਼ ਪੇਸ਼ ਨਹੀਂ ਕੀਤੇ ਗਏ। ਹੁਕਮ ’ਚ ਗੈਰ-ਵਪਾਰਕ ਵਾਹਨਾਂ ਦੀ ਵਰਤੋਂ ਸਮੇਤ ਹੋਰ ਕਈ ਉਲੰਘਣਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।