ਸੁਰਜੀਤ ਸਿੰਘ ਕੋਹਾੜ, ਲਾਲੜੂ : ਗਣਤੰਤਰ ਦਿਵਸ ਮੌਕੇ ਸਦਭਾਵਨਾ ਦਸਮੇਸ਼ ਗਰੁਪ ਵੱਲੋਂ ਲਾਲੜੂ ਮੰਡੀ 'ਚ ਕਿਸਾਨੀ ਝੰਡੇ ਲੈ ਕੇ ਰੋਸ ਮਾਰਚ ਕਰਦਿਆ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ, ਜਿਸ ਦੌਰਾਨ ਇਕੱਠੇ ਹੋਏ ਗਰੁੱਪ ਮੈਂਬਰਾਂ ਵੱਲੋਂ ਲਾਲੜੂ ਮੰਡੀ ਦੇ ਮੁੱਖ ਬਾਜ਼ਾਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਗਰੁੱਪ ਦੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਹੌਲੀ-ਹੌਲੀ ਦੇਸ਼ ਦੇ ਸਾਰੇ ਅਦਾਰੇ ਵੇਚ ਰਹੀ ਹੈ ਅਤੇ ਹੁਣ ਖੇਤੀ ਕਾਨੂੰਨਾਂ ਲਿਆ ਕਿ ਖੇਤੀ ਨੂੰ ਵੀ ਵੱਡੇ ਅਦਾਰਿਆਂ ਦੇ ਹੱਥਾਂ 'ਚ ਦੇਣਾ ਚਾਹੁੰਦੀ ਹੈ। ਉਨ੍ਹਾਂ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਲਵਲੀ ਕੌਰ, ਰਾਜਿੰਦਰ ਕੌਰ, ਚਰਨਜੀਤ ਕੌਰ, ਮੁਕੇਸ਼ ਦੇਵੀ, ਕਰਮਜੀਤ ਕੌਰ, ਪਰਮਜੀਤ ਕੌਰ, ਪ੍ਰਰੀਤ ਕੌਰ, ਨਵਜੋਤ ਕੌਰ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਕੌਰ ਅਤੇ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਝਾਰਮੜੀ ਤੇ ਮੋਹਨ ਸਿੰਘ ਫੌਜੀ ਆਦਿ ਵੀ ਹਾਜ਼ਰ ਸਨ।