ਜੇਐੱਸ ਕਲੇਰ , ਜ਼ੀਕਰਪੁਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਜ਼ੀਰਕਪੁਰ ਸ਼ਹਿਰ 'ਚ ਵੀ ਭਰਵਾਂ ਹੁੰਗਾਰਾ ਮਿਲਿਆ ਅਤੇ ਵਪਾਰੀਆਂ ਨੇ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ ਦਿੱਤਾ। ਸ਼ਹਿਰ ਵਿਚ ਪੂਰੀ ਤਰ੍ਹਾਂ ਚੁੱਪੀ ਛਾਈ ਰਹੀ ਅਤੇ ਸ਼ਹਿਰ 'ਚ ਜ਼ਰੂਰੀ ਵਸਤੂਆਂ ਦੁੱਧ ਅਤੇ ਸਬਜ਼ੀ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ 5 ਵਜੇ ਤਕ ਬੰਦ ਰੱਖੀਆਂ ਗਈਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਚੱਪੇ-ਚੱਪੇ ਤੇ ਪਹਿਰਾ ਦਿੱਤਾ ਗਿਆ। ਇਸ ਦੌਰਾਨ ਨਾਇਬ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਨੇ ਡਿਊਟੀ ਮੈਜਿਸਟਰੇਟ ਅਤੇ ਐੱਸਐੱਚਓ ਜ਼ੀਰਕਪੁਰ ਇੰਸਪੈਕਟਰ ਗੁਰਵੰਤ ਸਿੰਘ ਨੇ ਸੁਰੱਖਿਆ ਪ੍ਰਬੰਧਾਂ 'ਤੇ ਨਜ਼ਰ ਬਣਾ ਕੇ ਰੱਖੀ ਬੰਦ ਦੇ ਮੱਦੇਨਜ਼ਰ ਜ਼ੀਰਕਪੁਰ 'ਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਸ਼ਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਜਾਂ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਤੋਂ ਬਚਿਆ ਜਾ ਸਕੇ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਪੁਲਿਸ ਵੱਲੋਂ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਪਟਿਆਲਾ ਚੌਂਕ, ਸਿੰਘਪੁਰਾ ਚੌਂਕ, ਵੀਆਈਪੀ ਰੋਡ, ਪੰਚਕੂਲਾ ਚੌਂਕ, ਮੈਕਡੋਨਾਲਡ ਚੌਂਕ, ਛੱਤ ਏਅਰਪੋਰਟ ਲਾਈਟਾਂ ਅਤੇ ਹੋਰ ਜਨਤਕ ਥਾਵਾਂ 'ਤੇ ਪੁਲਿਸ ਵੱਲੋਂ ਸੁਰੱਖਿਆ ਵਧਾਈ ਗਈ ਸੀ ਅਤੇ ਟਰੈਫਿਕ ਨੂੰ ਬਦਲਵੇਂ ਰਸਤਿਆਂ ਵੱਲ ਮੋੜ ਦਿੱਤਾ ਗਿਆ ਸੀ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਣੇ ਸ਼ਨ ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਉੱਚ ਪੁਲਿਸ ਅਧਿਕਾਰੀ ਕਰ ਰਹੇ ਹਨ।