ਅਜੈ ਕੁਮਾਰ 'ਟਰੇਡ ਕਮਿਸ਼ਨ' ਦੇ ਨਵੇਂ ਚੇਅਰਮੈਨ ਨਿਯੁਕਤ
ਅਜੈ ਕੁਮਾਰ 'ਟਰੇਡ ਕਮਿਸ਼ਨ' ਦੇ ਨਵੇਂ ਚੇਅਰਮੈਨ ਨਿਯੁਕਤ
Publish Date: Sat, 10 Jan 2026 05:26 PM (IST)
Updated Date: Sat, 10 Jan 2026 05:27 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਵਪਾਰਕ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਕ ਅਹਿਮ ਕਦਮ ਚੁੱਕਦਿਆਂ ਅਜੈ ਕੁਮਾਰ ਨੂੰ ਟਰੇਡ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਖੇਤਰ ਦੇ ਵਪਾਰੀ ਵਰਗ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਜੈ ਕੁਮਾਰ ਹੁਣ ਡੇਰਾਬੱਸੀ ਖੇਤਰ ਵਿਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਪਾਰਕ ਨੀਤੀਆਂ ਨੂੰ ਲਾਗੂ ਕਰਨ ਦੀ ਅਗਵਾਈ ਕਰਨਗੇ। ਇਸ ਨਿਯੁਕਤੀ ਦਾ ਮੁੱਖ ਮਕਸਦ ਸਥਾਨਕ ਉਦਯੋਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਅਤੇ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣਾ ਹੈ। ਇਸ ਮੌਕੇ ਵੱਖ-ਵੱਖ ਵਪਾਰਕ ਜੱਥੇਬੰਦੀਆਂ ਅਤੇ ਸਥਾਨਕ ਆਗੂਆਂ ਨੇ ਅਜੈ ਕੁਮਾਰ ਨੂੰ ਵਧਾਈ ਦਿੱਤੀ ਹੈ ਅਤੇ ਉਮੀਦ ਜਤਾਈ ਹੈ ਕਿ ਉਹ ਵਪਾਰਕ ਹਿੱਤਾਂ ਲਈ ਤਨਦੇਹੀ ਨਾਲ ਕੰਮ ਕਰਨਗੇ। ਆਪਣੀ ਨਿਯੁਕਤੀ ਤੋਂ ਬਾਅਦ ਅਜੈ ਕੁਮਾਰ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਵਪਾਰੀਆਂ ਨਾਲ ਬੈਠਕਾਂ ਕਰਕੇ ਉਨ੍ਹਾਂ ਦੀਆਂ ਮੁੱਖ ਮੰਗਾਂ ਤੇ ਕੰਮ ਸ਼ੁਰੂ ਕਰਨਗੇ। ਇਸ ਮੌਕੇ ਉਨ੍ਹਾਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਪ੍ਰਭਜੋਤ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।