ਜੇ ਐੱਸ ਕਲੇਰ, ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ-ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹੱਕਾਂ ਲਈ ਕਿਸਾਨ ਅੰਦੋਲਨ ਵਿੱਿਢਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਅੱਜ ਕਿਸਾਨ ਮਾਰਚ ਕੱਿਢਆ ਜਾ ਰਿਹਾ ਹੈ। ਇਹ ਕਿਸਾਨ ਮਾਰਚ ਤਿੰਨੇ ਤਖਤਾਂ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਪੁੱਜੇਗਾ, ਜਿਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ 'ਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ 'ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ। ਹਲਕਾ ਡੇਰਾਬੱਸੀ ਦੇ ਵਿਧਾਇਕ ਐੱਨਕੇ ਸ਼ਰਮਾ ਦੀ ਅਗਵਾਈ 'ਚ ਚੰਡੀਗੜ੍ਹ ਬੈਰੀਅਰ ਤੇ ਆਪਣੇ ਸਮਰਥਕਾਂ ਨਾਲ ਭਾਰੀ ਇਕੱਠ ਕੀਤਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕਰ ਰਹੇ ਹਨ। ਦੂਜੇ ਪਾਸੇ ਚੰਡੀਗੜ੍ਹ ਬੈਰੀਅਰ ਤੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਨੇ ਭਾਰੀ ਬਲ ਤਾਇਨਾਤ ਕਰ ਦਿੱਤੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਆਰਡੀਨੈਂਸ ਰੱਦ ਕਰਵਾਉਣ ਨੂੰ ਲੈ ਕੇ ਜ਼ੀਰਕਪੁਰ ਚੰਡੀਗੜ੍ਹ ਬਾਡਰ 'ਤੇ ਦਿੱਤੇ ਜਾ ਰਹੇ ਧਰਨੇ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਬਾਡਰ ਦੇ ਦੋਹੀਂ ਪਾਸੇ ਦੁਪਹਿਰ ਡੇਢ ਵਜੇ ਤੋਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵੱਡੀ ਗਿਣਤੀ 'ਚ ਤਾਇਨਾਤ ਕੀਤੀ ਗਈ ਹੈ। ਰੋਸ ਪ੍ਰਦਰਸ਼ਨਾਂ ਕਾਰਨ ਆਮ ਜਨ ਜੀਵਨ 9 ਘੰਟਿਆਂ ਤੋਂ ਵੱਧ ਸਮਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ। 9 ਘੰਟਿਆਂ ਤੋਂ ਵੀ ਵੱਧ ਸਮਾਂ ਧਰਨੇ ਲਾਏ ਜਾਣ ਕਾਰਨ ਜ਼ੀਰਕਪੁਰ ਦਾ ਚੰਡੀਗੜ੍ਹ ਨਾਲ ਸੰਪਰਕ ਟੁੱਟਿਆ ਰਿਹਾ। ਜ਼ੀਰਕਪੁਰ ਪੁਲਿਸ ਵਲੋਂ ਏਅਰਪੋਰਟ ਲਾਈਟਾਂ ਤੋਂ ਟਰੈਫਿਕ ਡੇਰਾਬੱਸੀ ਅਤੇ ਮੋਹਾਲੀ ਵੱਲ ਮੋੜ ਦਿੱਤਾ ਗਿਆ ਹੈ। ਪੰਚਕੂਲਾ ਰੋਡ ਤੇ ਕੇ ਏਰੀਆ ਲਾਈਟਾਂ ਵੱਲ ਨੂੰ ਆਵਾਜਾਈ ਨੂੰ ਮੋੜ ਦਿੱਤਾ ਗਿਆ ਹੈ, ਇਸੇ ਤਰੀਕੇ ਮੈਕਡੋਨਾਲਡ ਚੌਕ ਤੋਂ ਟ੍ਰੈਫਿਕ ਨੂੰ ਓਲਡ ਅੰਬਾਲਾ ਰੋਡ ਅਤੇ 200 ਫੁਟੀ ਏਅਰਪੋਰਟ ਰੋਡ ਵੱਲ ਨੂੰ ਟ੍ਰੈਫਿਕ ਡਾਇਵਰਟ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਬਦਲਵੇਂ ਰਸਤਿਆਂ ਤੋਂ ਜਾਣ ਲਈ ਕਿਹਾ ਜਾ ਰਿਹਾ ਹੈ, ਜਿਸ ਕਾਰਨ ਲੋਕ ਧਰਨੇ ਤੋਂ ਪਹਿਲਾਂ ਹੀ ਖੱਜਲ-ਖੁਆਰ ਹੋ ਰਹੇ ਹਨ। ਆਵਾਜਾਈ ਰੋਕਣ ਨਾਲ ਚੰਡੀਗੜ੍ਹ ਰੋਡ ਵੀ ਸੁੰਨਸਾਨ ਨਜ਼ਰ ਆ ਰਿਹਾ ਹੈ। ਇਸ ਦੌਰਾਨ ਲੋਕ ਸਵਾਲ ਉਠਾ ਰਹੇ ਸਨ ਕਿ ਜੇ ਕਿਸੇ ਦਾ ਰੌਲਾ ਸਰਕਾਰ ਨਾਲ ਹੈ ਤਾਂ ਫਿਰ ਉਹ ਸਰਕਾਰ ਨੂੰ ਤੰਗ ਕਰਨ, ਸਰਕਾਰ ਦੇ ਦਫਤਰ ਘੇਰਨ, ਸਰਕਾਰੀ ਮੁਲਾਜ਼ਮਾਂ ਦੇ ਦਫਤਰ ਘੇਰਨ, ਸਰਕਾਰ ਦੇ ਮੰਤਰੀਆਂ ਦੇ ਘਰ ਦਫਤਰ ਘੇਰਨ, ਉਨ੍ਹਾਂ ਨੂੰ ਖੱਜਲ-ਖੁਆਰ ਕਰਨ ਸਰਕਾਰ ਅਤੇ ਕੁਝ ਲੋਕਾਂ ਦੇ ਰੌਲੇ 'ਚ ਆਮ ਲੋਕਾਂ ਦੀ ਖੱਜਲ-ਖੁਆਰੀ ਕਿਉਂ।

ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਚੰਡੀਗੜ੍ਹ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਰਣਨੀਤੀ ਬਣਾਈ ਗਈ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ ਇਸ ਮੁੱਦੇ ਉਤੇ ਪੰਜਾਬ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਚੰਡੀਗੜ੍ਹ ਬੈਰੀਅਰ 'ਤੇ ਚੰਡੀਗੜ੍ਹ ਵਾਲੇ ਪਾਸੇ ਛੇ-ਛੇ ਫੁੱਟ ਦੇ ਬੈਰੀਕੇਡਿੰਗ ਕਰਨ ਦੀ ਤਿਆਰੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸ਼ਹਿਰ ਚ ਭਾਰੀ ਟਰੈਫਿਕ ਜਾਮ ਲੱਗਿਆ ਰਿਹਾ।