ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ।

ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅੰਮਿ੍ਤਸਰ, ਬੀਬੀ ਫ਼ਰਜਾਨਾ ਆਲਮ ਸਾਬਕਾ ਵਿਧਾਇਕ, ਬੀਬੀ ਗੁਰਪ੍ਰਰੀਤ ਕੌਰ ਸਿਬੀਆ ਲੁਧਿਆਣਾ, ਬੀਬੀ ਬਲਜਿੰਦਰ ਕੌਰ ਖੀਰਨੀਆਂ ਸਮਰਾਲਾ, ਬੀਬੀ ਇੰਦਰਜੀਤ ਕੌਰ ਮਾਨ ਜਲੰਧਰ, ਬੀਬੀ ਸੀਮਾ ਸ਼ਰਮਾ ਪਟਿਆਲਾ, ਬੀਬੀ ਰਾਜਵੰਤ ਕੌਰ ਦਾਦੂਵਾਲ ਜਲੰਧਰ, ਬੀਬੀ ਗੁਰਪ੍ਰੀਤ ਕੌਰ ਵਾਲੀਆ ਜਲੰਧਰ, ਬੀਬੀ ਪੂਨਮ ਅਰੋੜਾ ਲੁਧਿਆਣਾ, ਬੀਬੀ ਵੀਨਾ ਜੈਰਥ ਲੁਧਿਆਣਾ, ਬੀਬੀ ਦਲਜੀਤ ਕੌਰ ਦਾਊਦਪੁਰ ਕਪੂਰਥਲਾ ਤੇ ਬੀਬੀ ਦਲਜੀਤ ਕੌਰ ਐੱਮਸੀ ਬੇਗੋਵਾਲ ਦੇ ਨਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਕੀ ਜਥੇਬੰਦੀ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।