- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਮਾਣਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਅਤੇ ਲੋਕ ਹਿੱਤ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਹ ਸਿਆਸੀ ਰਣਨੀਤੀ ਅਪਣਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਿਛਲੇ ਨੌਂ ਸਾਲਾਂ ਦੌਰਾਨ ਬੇਅਦਬੀ ਦੇ 597 ਮਾਮਲੇ ਦਰਜ ਹੋਏ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਅਜੇ ਵੀ ਲੰਬਿਤ ਹੈ। ਉਨ੍ਹਾਂ ਦੇ ਅਨੁਸਾਰ 247 ਨਾਮਜ਼ਦ ਮੁਲਜ਼ਮ ਅਜੇ ਤੱਕ ਗ੍ਰਿਫ਼ਤਾਰ ਨਹੀਂ ਹੋਏ, 102 ਮਾਮਲਿਆਂ ਦੀ ਗੁੱਥੀ ਨਹੀਂ ਸੁਲਝੀ, ਜਦਕਿ 82 ਮਾਮਲੇ ਰੱਦ ਕੀਤੇ ਜਾ ਚੁੱਕੇ ਹਨ।

ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਨਵੀਂ ਐੱਸਆਈਟੀ ਦੇ ਗਠਨ 'ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ 'ਤੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਬਜਾਏ ਸਰਕਾਰ ਨਵੀਂ ਐੱਸਆਈਟੀ ਬਣਾ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪਹਿਲਾਂ ਹੀ ਦਾਖ਼ਲ ਹੋ ਚੁੱਕੀਆਂ ਹਨ ਚਾਰ ਚਾਰਜਸ਼ੀਟਾਂ
ਸੀਨੀਅਰ ਅਕਾਲੀ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪਹਿਲਾਂ ਹੀ ਚਾਰ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਜਾ ਚੁੱਕੀਆਂ ਹਨ। ਅਜਿਹੇ ਵਿੱਚ ਨਵੀਂ ਐੱਸਆਈਟੀ ਬਣਾਉਣ ਦਾ ਫ਼ੈਸਲਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਵਾਲੀ ਐੱਸਆਈਟੀ ਦੇ ਬੁਰਜ ਜਵਾਹਰ ਸਿੰਘ ਅਤੇ ਬਰਗਾੜੀ ਦੌਰਿਆਂ ਦਾ ਵਿਆਪਕ ਪ੍ਰਚਾਰ ਕੀਤਾ ਗਿਆ, ਜਦਕਿ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਦਾ ਬੇਅਦਬੀ ਦੀਆਂ ਘਟਨਾਵਾਂ ਨਾਲ ਸਿੱਧਾ ਸਬੰਧ ਨਹੀਂ ਹੈ।
ਲੰਬਿਤ ਮਾਮਲਿਆਂ ਦਾ ਵੀ ਕੀਤਾ ਜ਼ਿਕਰ