ਨਿਊਜ਼ੀਲੈਂਡ ਦੌਰੇ ’ਚ ਅਕਾਲੀ ਦਲ ਨੂੰ ਪ੍ਰਵਾਸੀ ਪੰਜਾਬੀਆਂ ਦੀ ਵੱਡੀ ਹਮਾਇਤ, ਮਿੱਡੂਖੇੜਾ ਤੇ ਝਿੰਜਰ ਦੀਆਂ ਬੈਠਕਾਂ 'ਚ ਉਮੜਿਆ ਜਨਸੈਲਾਬ
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਿਛਲੇ ਇਕ ਹਫਤੇ ਤੋਂ ਨਿਊਜ਼ੀਲੈਂਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਵੱਖ-ਵੱਖ ਪੰਜਾਬੀ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸਥਾਨਕ ਨੇਤਾਵਾਂ ਨਾਲ ਬੈਠਕਾਂ ਕਰ ਕੇ 2027 ਦੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਏਜੰਡਾ ਸਾਂਝਾ ਕਰ ਰਹੇ ਹਨ।
Publish Date: Sun, 26 Apr 2026 09:10 AM (IST)
Updated Date: Sun, 26 Apr 2026 09:13 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅੰਤਰਰਾਸ਼ਟਰੀ ਮੁਹਿੰਮ 'ਗੱਲ ਪੰਜਾਬ ਦੀ' ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਿਊਜ਼ੀਲੈਂਡ ਦੇ ਆਕਲੈਂਡ ਵਿਚ ਹਜ਼ਾਰਾਂ ਐਨਆਰਆਈ ਪੰਜਾਬੀਆਂ ਨੇ ਪਾਰਟੀ ਦੇ ਸਮਰਥਨ ਵਿਚ ਖੁੱਲ੍ਹ ਕੇ ਆਵਾਜ਼ ਚੁੱਕੀ। ਇਸ ਪ੍ਰੋਗਰਾਮ ਵਿਚ ਸਿੱਖ ਕਮੇਟੀਆਂ, ਕਬੱਡੀ ਫੈਡਰੇਸ਼ਨਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਭਾਗ ਲੈ ਕੇ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਿਛਲੇ ਇਕ ਹਫਤੇ ਤੋਂ ਨਿਊਜ਼ੀਲੈਂਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਵੱਖ-ਵੱਖ ਪੰਜਾਬੀ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਅਤੇ ਸਥਾਨਕ ਨੇਤਾਵਾਂ ਨਾਲ ਬੈਠਕਾਂ ਕਰ ਕੇ 2027 ਦੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਏਜੰਡਾ ਸਾਂਝਾ ਕਰ ਰਹੇ ਹਨ। ਸਮਾਗਮ ਦੌਰਾਨ ਇਕ ਮਹੱਤਵਪੂਰਨ ਰਾਜਨੀਤਿਕ ਘਟਨਾ ਵੀ ਸਾਹਮਣੇ ਆਈ, ਜਦੋਂ ਕਈ ਐਨਆਰਆਈ ਸਮੂਹ, ਜੋ ਪਹਿਲਾਂ ਆਮ ਆਦਮੀ ਪਾਰਟੀ ਦਾ ਸਮਰਥਨ ਕਰਦੇ ਸਨ, ਨੇ ਖੁੱਲ੍ਹ ਕੇ ਅਕਾਲੀ ਦਲ ਵਿਚ ਵਾਪਸੀ ਦਾ ਐਲਾਨ ਕੀਤਾ। ਇਨ੍ਹਾਂ ਸਮੂਹਾਂ ਨੇ ਦੋਸ਼ ਲਾਇਆ ਕਿ 'ਆਪ' ਨੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਪ੍ਰਤੀਨਿਧੀਆਂ ਨੇ ਕਿਹਾ ਕਿ ਅਕਾਲੀ ਦਲ ਹੀ ਉਨ੍ਹਾਂ ਦੀ "ਮਾਂ ਪਾਰਟੀ" ਹੈ ਅਤੇ ਉਹ ਇਸ ਦੇ ਨਾਲ ਮਜ਼ਬੂਤੀ ਨਾਲ ਖੜੇ ਰਹਿਣਗੇ।
ਮਿੱਡੂਖੇੜਾ ਨੇ ਕਿਹਾ ਕਿ ਜੋ ਲੋਕ ਪੰਜਾਬ, ਪੰਜਾਬੀ ਅਤੇ ਪੰਥ ਦੀ ਵਿਚਾਰਧਾਰਾ ਵਿਚ ਵਿਸ਼ਵਾਸ ਰੱਖਦੇ ਹਨ, ਉਨ੍ਹਾਂ ਲਈ ਅਕਾਲੀ ਦਲ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ। ਦੂਜੇ ਪਾਸੇ, ਝਿੰਜਰ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸੇ ਪੰਜਾਬੀਆਂ ਦਾ ਪਾਰਟੀ ਨਾਲ ਭਾਵਨਾਤਮਕ ਰਿਸ਼ਤਾ ਅੱਜ ਵੀ ਮਜ਼ਬੂਤ ਹੈ। ਪ੍ਰੋਗਰਾਮ ਦੌਰਾਨ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦੀ ਵੀ ਝਲਕ ਦੇਖਣ ਨੂੰ ਮਿਲੀ, ਜਿੱਥੇ ਨੌਜਵਾਨਾਂ ਨੇ ਕੇਸਰੀ ਦਸਤਾਰ ਪਾ ਕੇ ਰੋਡ ਸ਼ੋਅ ਕੀਤਾ। ਨੇਤਾਵਾਂ ਨੇ ਇਸ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਦੀ ਅਪੀਲ ਕੀਤੀ ਗਈ।