ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਐੱਸਡੀਐੱਮ ਦਫ਼ਤਰ ਅੱਗੇ ਦਿੱਤਾ ਧਰਨਾ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਦਿੱਤਾ ਧਰਨਾ,
Publish Date: Wed, 16 Sep 2026 06:27 PM (IST)
Updated Date: Thu, 17 Sep 2026 04:02 AM (IST)
ਫੋਟੋ ਕੈਪਸ਼ਨ : ਬਿਜਲੀ ਕੱਟਾਂ ਖ਼ਿਲਾਫ਼ ਧਰਨੇ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਆਗੂ ਐੱਨਕੇ ਸ਼ਰਮਾ। 05ਪੀ * ਖਪਤਕਾਰਾਂ ਨੂੰ ਆ ਰਹੇ ਹਜ਼ਾਰਾਂ-ਲੱਖਾਂ ਰੁਪਏ ਦੇ ਬਿੱਲ : ਐੱਨਕੇ ਸ਼ਰਮਾ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ’ਚ ਬਿਜਲੀ ਕੱਟਾਂ ਤੇ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਡੀਐੱਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਖ਼ਜ਼ਾਨਚੀ ਤੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿਚ ਨਾਕਾਮ ਰਹਿਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਮੁਫ਼ਤ ਬਿਜਲੀ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਧਰਨੇ ਦੌਰਾਨ ਕੁਝ ਖਪਤਕਾਰਾਂ ਨੂੰ ਵੀ ਪੇਸ਼ ਕੀਤਾ, ਜਿਨ੍ਹਾਂ ਅਨੁਸਾਰ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਦੌਰਾਨ ਹਜ਼ਾਰਾਂ ਅਤੇ ਲੱਖਾਂ ਰੁਪਏ ਦੇ ਬਿਜਲੀ ਬਿੱਲ ਪ੍ਰਾਪਤ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ’ਚ 12,464 ਮੈਗਾਵਾਟ ਬਿਜਲੀ ਪੈਦਾ ਕੀਤੀ ਜਾਂਦੀ ਸੀ, ਜਦਕਿ ਸੂਬੇ ਦੀ ਮੰਗ ਕਰੀਬ 11,000 ਮੈਗਾਵਾਟ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਮਹਿੰਗੇ ਭਾਅ ’ਤੇ ਬਿਜਲੀ ਖ਼ਰੀਦ ਰਹੀ ਹੈ ਤੇ ਬਿਜਲੀ ਉਤਪਾਦਨ ਵਧਾਉਣ ਵੱਲ ਲੋੜੀਂਦਾ ਕੰਮ ਨਹੀਂ ਹੋਇਆ। ਉਨ੍ਹਾਂ ਪੰਜਾਬ ਸਰਕਾਰ ਤੋਂ ਆਪਣੇ ਕਾਰਜਕਾਲ ਦੌਰਾਨ ਬਣਾਏ ਤੇ ਚਾਲੂ ਕੀਤੇ ਗਏ ਗਰਿੱਡਾਂ ਦਾ ਵੇਰਵਾ ਮੰਗਿਆ। ਨਸ਼ਿਆਂ ਦੇ ਮੁੱਦੇ ’ਤੇ ਵੀ ਐੱਨਕੇ ਸ਼ਰਮਾ ਨੇ ਸਰਕਾਰ ’ਤੇ ਗੰਭੀਰ ਦੋਸ਼ ਲਾਏ ਤੇ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਮੁੱਦਿਆਂ ’ਤੇ ਸਰਕਾਰ ਤੋਂ ਜਵਾਬ ਮੰਗਣ ਦਾ ਹੱਕ ਹੈ। ਇਸ ਮੌਕੇ ਸੀਨੀਅਰ ਆਗੂ ਮਨਜੀਤ ਸਿੰਘ ਮਲਕਪੁਰ, ਗੁਰਬਿੰਦਰ ਸਿੰਘ ਹਸਨਪੁਰ, ਰਜਿੰਦਰ ਸਿੰਘ ਈਸਾਪੁਰ, ਸੁਰੇਸ਼ ਸ਼ਾਰਦਾ, ਓਪੀ ਸ਼ਰਮਾ, ਬ੍ਰਿਜੇਸ਼ ਰਾਣਾ, ਪਰਮਿੰਦਰ ਸਿੰਘ ਜੌਲਾ, ਹਰਦਮ ਸਿੰਘ ਜਾਸਤਨਾ, ਬਿਕਰਮ ਸਿੰਘ ਸਾਬਕਾ ਸਰਪੰਚ ਸਰਸੀਣੀ, ਕਰਮਪਾਲ ਖੇੜੀ ਗੁੱਜਰਾਂ, ਰੋਹਿਤ ਰਤਨ ਹਸੀਜਾ, ਸੰਜੂ ਪ੍ਰਜਾਪਤ, ਦਿਲਬਾਗ ਚੰਡਿਆਲਾ, ਨਰੈਣ ਸਿੰਘ ਬੇਹੜਾ, ਕੁਲਵਿੰਦਰ ਸੋਹੀ, ਤਰਨਬੀਰ ਸਿੰਘ ਪੂਨੀਆ, ਹਰਵਿੰਦਰ ਪਿੰਕਾ, ਨਛੱਤਰ ਸਿੰਘ, ਗੌਰਵ ਸ਼ਰਮਾ ਅਤੇ ਅਮਰੀਸ਼ ਭੱਲਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।