ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ
Publish Date: Sun, 23 Aug 2026 08:14 PM (IST)
Updated Date: Mon, 24 Aug 2026 04:07 AM (IST)
ਫੋਟੋ ਕੈਪਸ਼ਨ : ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਨਿਰਮੈਲ ਸਿੰਘ ਜੌਲਾ। 22ਪੀ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਵੱਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਅਤੇ ਯੂਥ ਵਿੰਗ ਮੁਹਾਲੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੇਸੂਮਾਜਰਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਹੁਣ ਤੱਕ ਸੱਤਾ ’ਚ ਰਹੀਆਂ ਵੱਖ-ਵੱਖ ਪਾਰਟੀਆਂ ਨੇ ਪੰਜਾਬ ਦੇ ਹਿੱਤਾਂ ਨਾਲੋਂ ਦਿੱਲੀ ਦੇ ਹਿੱਤਾਂ ਨੂੰ ਤਰਜੀਹ ਦਿੱਤੀ, ਜਿਸ ਕਾਰਨ ਪੰਜਾਬੀਆਂ ਦਾ ਇਨ੍ਹਾਂ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਭੁਗਤਦੇ ਰਹੇ ਸਨ, ਪਰ ਭਾਜਪਾ ਨਾਲ ਗੱਠਜੋੜ ਤੋਂ ਬਾਅਦ ਪਾਰਟੀ ਵੱਲੋਂ ਪੰਜਾਬ ਦੇ ਹੱਕਾਂ ਦੀ ਅਣਦੇਖੀ ਕੀਤੇ ਜਾਣ ਕਾਰਨ ਲੋਕਾਂ ਨੇ ਬਦਲ ਵਜੋਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੀ ਪੰਜਾਬੀਆਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੁੜ ਅਜਿਹੀ ਖੇਤਰੀ ਪਾਰਟੀ ਦੀ ਭਾਲ ਵਿਚ ਹਨ, ਜੋ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਉਮੀਦ ਨਾਲ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਨਿਰਮੈਲ ਸਿੰਘ ਜੌਲਾ ਨੇ ਆਏ ਹੋਏ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਹਲਕੇ ਦੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਮਜ਼ਬੂਤ ਖੇਤਰੀ ਸਿਆਸੀ ਤਾਕਤ ਦੀ ਲੋੜ ਹੈ। ਇਸ ਮੌਕੇ ਗੁਰਮੁੱਖ ਸਿੰਘ ਦੇਵੀ ਨਗਰ, ਜਗਜੀਤ ਸਿੰਘ ਜਵਾਹਪੁਰ, ਸੁਰਿੰਦਰ ਸਿੰਘ ਧਰਮਗੜ੍ਹ, ਜਸਵਿੰਦਰ ਸਿੰਘ ਧੀਰੇਮਾਜਰਾ, ਹਰਵਿੰਦਰ ਸਿੰਘ ਕਸੌਲੀ, ਦਵਿੰਦਰ ਸਿੰਘ ਹਮਾਂਯੂਪੁਰ, ਨੈਬ ਸਿੰਘ ਤਸਿੰਬਲੀ, ਮਨਜੀਤ ਸਿੰਘ ਜੰਡਲੀ, ਸੁਰਿੰਦਰ ਸਿੰਘ ਡੇਰਾਬੱਸੀ, ਡਾ. ਮੋਹਨ ਸਿੰਘ ਰਾਜੂ ਮਾਜਰਾ, ਬਲਜਿੰਦਰ ਸਿੰਘ ਲੈਹਲੀ, ਮਹਿੰਦਰ ਸਿੰਘ ਜੌਲਾ, ਅਮਨਦੀਪ ਸਿੰਘ ਧਰਮਗੜ੍ਹ, ਅਮਰਜੀਤ ਸਿੰਘ ਰੁੜਕੀ ਤੇ ਸੁਰਜੀਤ ਸਿੰਘ ਤਸਿੰਬਲੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।